ਕਾਂਗਰਸ ਤੇ ਭਾਜਪਾ ਦੇ ਦਫ਼ਤਰਾਂ ਵਿੱਚ ਢੋਲ ਵੱਜੇ : The Tribune India

ਕਾਂਗਰਸ ਤੇ ਭਾਜਪਾ ਦੇ ਦਫ਼ਤਰਾਂ ਵਿੱਚ ਢੋਲ ਵੱਜੇ

ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਜਿੱਤ ਦੀ ਖ਼ੁਸ਼ੀ ਮਨਾਈ; ‘ਆਪ’ ਦੇ ਦਫ਼ਤਰ ’ਚ ਸ਼ਾਂਤੀ

ਕਾਂਗਰਸ ਤੇ ਭਾਜਪਾ ਦੇ ਦਫ਼ਤਰਾਂ ਵਿੱਚ ਢੋਲ ਵੱਜੇ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੈ ਤਲਵਾੜ ਲੱਡੂ ਵੰਡਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 8 ਦਸੰਬਰ

ਲੁਧਿਆਣਾ ਵਿੱਚ ਭਾਜਪਾ ਤੇ ਕਾਂਗਰਸ ਦੇ ਦਫ਼ਤਰ ਵਿੱਚ ਅੱਜ ਢੋਲ ਵੱਜਣ ਤੇ ਲੱਡੂ ਵੰਡਣ ਦਾ ਮਾਹੌਲ ਸੀ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਸ਼ਾਂਤੀ ਵਾਲਾ ਮਾਹੌਲ ਨਜ਼ਰ ਆਇਆ। ਗੁਜਰਾਤ ਵਿੱਚ ਭਾਜਪਾ ਨੂੰ ਮਿਲੀ ਵੱਡੀ ਜਿੱਤ ਤੇ ਹਿਮਾਚਲ ਪ੍ਰਦੇਸ਼ ਵਿੱਚ ਮਿਲੀ ਜਿੱਤ ਦੀ ਕਾਂਗਰਸੀ ਵਰਕਰਾਂ ਨੇ ਖੁਸ਼ੀ ਮਨਾਈ।

ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ 10 ਸਾਲ ਬਾਅਦ ਦੁਬਾਰਾ ਸੱਤਾ ਮਿਲੀ, ਜਿਸ ਤੋਂ ਬਾਅਦ ਸਨਅਤੀ ਸ਼ਹਿਰ ਦੇ ਕਾਂਗਰਸੀਆਂ ਨੇ ਕਈ ਥਾਵਾਂ ’ਤੇ ਢੋਲ ਵਜਾ ਕੇ ਭੰਗੜੇ ਪਾਏ ਤੇ ਲੱਡੂ ਵੰਡੇ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੈ ਤਲਵਾੜ ਨੇ ਇਸ ਖੁਸ਼ੀ ਵਿੱਚ ਤਾਜਪੁਰ ਰੋਡ ’ਤੇ ਲੱਡੂ ਵੰਡੇ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ, ਵਾਰਡ ਇੰਚਾਰਜ, ਕਾਂਗਰਸ ਦੇ ਆਹੁਦੇਦਾਰ ਤੇ ਵਰਕਰ ਮੌਜੂਦ ਸਨ। ਇਸ ਮੌਕੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਸ਼ਾਮ ਸੁੰਦਰ ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਮਨੀਸ਼ ਕਪੂਰ, ਕੌਂਸਲਰ ਸੁਖਦੇਵ ਬਾਵਾ, ਮੋਨੂੰ ਖਿੰਡਾ, ਹੈਪੀ ਰੰਧਾਵਾ, ਹਰਜਿੰਦਰ ਪਾਲ ਲਾਲੀ, ਡਾ. ਨਰੇਸ਼ ਉਪੱਲ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਮੌਜੂਦ ਸਨ।

ਗੁਜਰਾਤ ਵਿੱਚ ਮਿਲੀ ਜਿੱਤ ਤੋਂ ਬਾਅਦ ਭਾਜਪਾ ਦੇ ਘੰਟਾ ਘਰ ਦਫ਼ਤਰ ਵਿੱਚ ਖੁਸ਼ੀ ਵਾਲਾ ਮਾਹੌਲ ਸੀ, ਇੱਥੇ ਭਾਜਪਾ ਵਰਕਰਾਂ ਨੇ ਪਟਾਕੇ ਚਲਾ ਕੇ ਗੁਜਰਾਤ ਵਿੱਚ ਮਿਲੀ ਵੱਡੀ ਜਿੱਤ ਦੀ ਖੁਸ਼ੀ ਮਨਾਈ। ਢੋਲ ’ਤੇ ਭੰਗੜੇ ਪਾਏ ਤੇ ਲੋਕਾਂ ਨੂੰ ਲੱਡੂ ਵੰਡੇ।

ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਦੋਵੇਂ ਸੂਬਿਆਂ ਵਿੱਚ ਜਿੱਤ ਨਾ ਮਿਲਣ ਕਾਰਨ ਸ਼ਾਂਤੀ ਵਰਗਾ ਹੀ ਮਾਹੌਲ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All