ਡੀਐੱਸਪੀ ਵੱਲੋਂ ਐੱਸਡੀਐੱਮ ਵਿਰੁੱਧ ਗੈਰ-ਪੇਸ਼ੇਵਰ ਭਾਸ਼ਾ ਵਰਤਣ ਦੇ ਵਿਰੋਧ ਵਿਚ ਮੰਗ ਪੱਤਰ ਦਿੱਤਾ
ਦੇਵਿੰਦਰ ਸਿੰਘ ਜੱਗੀ ਪਾਇਲ, 2 ਜੂਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੇ ਡੀਐੱਸਪੀ ਪਾਇਲ ਹੇਮੰਤ ਮਲਹੋਤਰਾ ਵੱਲੋਂ ਐੱਸਡੀਐਮ ਪਾਇਲ ਪਰਦੀਪ ਸਿੰਘ ਬੈਂਸ ਵਿਰੁੱਧ ਅਣਉਚਿਤ ਅਤੇ ਗੈਰ-ਪੇਸ਼ੇਵਰ ਭਾਸ਼ਾ ਦੀ ਵਰਤੋਂ ਕਰਨ ’ਤੇ ਨਾਇਬ ਤਹਿਸੀਲਦਾਰ ਪਾਇਲ ਰਾਂਹੀ...
Advertisement
ਦੇਵਿੰਦਰ ਸਿੰਘ ਜੱਗੀ
ਪਾਇਲ, 2 ਜੂਨ
Advertisement
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੇ ਡੀਐੱਸਪੀ ਪਾਇਲ ਹੇਮੰਤ ਮਲਹੋਤਰਾ ਵੱਲੋਂ ਐੱਸਡੀਐਮ ਪਾਇਲ ਪਰਦੀਪ ਸਿੰਘ ਬੈਂਸ ਵਿਰੁੱਧ ਅਣਉਚਿਤ ਅਤੇ ਗੈਰ-ਪੇਸ਼ੇਵਰ ਭਾਸ਼ਾ ਦੀ ਵਰਤੋਂ ਕਰਨ ’ਤੇ ਨਾਇਬ ਤਹਿਸੀਲਦਾਰ ਪਾਇਲ ਰਾਂਹੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਭੇਜਿਆ ਹੈ।
ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਕਿ ਐੱਸਡੀਐਮ ਪਾਇਲ ਪ੍ਰਦੀਪ ਸਿੰਘ ਬੈਂਸ ਇੱਕ ਬਹੁਤ ਹੀ ਸੁਲਝੇ ਹੋਏ ਅਤੇ ਇਮਾਨਦਾਰ ਅਫਸਰ ਹਨ ਜਿਹਨਾਂ ਖ਼ਿਲਾਫ਼ ਡੀਐੱਸਪੀ ਪਾਇਲ ਹੇਮੰਤ ਮਲਹੋਤਰਾ ਵੱਲੋਂ ਕਥਿਤ ਤੌਰ ’ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ ਜੋ ਅਤਿ ਨਿੰਦਣਯੋਗ ਹੈ। ਦੂਜੇ ਪਾਸੇ ਇਸ ਘਟਨਾ ਦੀ ਸ਼ੋਸਲ ਮੀਡੀਆ ਤੇ ਵਾਇਰਲ ਵੀਡੀਓ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਕਿ ਉੱਕਤ ਪੱਤਰ ਦਾ ਉਤਾਰਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਡੀਜੀਪੀ ਪੰਜਾਬ, ਡੀਸੀ ਲੁਧਿਆਣਾ ਅਤੇ ਐੱਸਐਸਪੀ ਖੰਨਾ ਨੂੰ ਭੇਜਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਡੀਐੱਸਪੀ ਪਾਇਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਦੋਂ ਇਸ ਸੰਬੰਧੀ ਡੀਐੱਸਪੀ ਪਾਇਲ ਹੇਮੰਤ ਮਲਹੋਤਰਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ, ‘‘ਐੱਸਡੀਐਮ ਸਾਹਿਬ ਸਾਡੇ ਬਹੁਤ ਹੀ ਸਤਿਕਾਰਯੋਗ ਅਫ਼ਸਰ ਹਨ। ਜਿਸ ਸਮੇ ਇਹ ਘਟਨਾ ਵਾਪਰੀ ਹੈ ਉਸ ਸਮੇਂ ਲਾਅ ਐਂਡ ਆਰਡਰ ਦੀ ਸਥਿਤੀ ਗੰਭੀਰ ਬਣੀ ਹੋਈ ਸੀ ਜਿਸ ਨੂੰ ਕਾਇਮ ਰੱਖਣ ਲਈ ਅਚਨਚੇਤ ਕੁੱਝ ਬੋਲਿਆ ਗਿਆ ਹੋਵੇਗਾ।’’
Advertisement
×