ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਟੀਐੱਫ ਵੱਲੋਂ 5178 ਅਧਿਆਪਕਾਂ ਦੀ ਪੂਰੀ ਤਨਖਾਹ ਜਾਰੀ ਕਰਨ ਦੀ ਮੰਗ

ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ
ਏਡੀਸੀ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੰਦੇ ਹੋਏ ਡੀਟੀਐੱਫ ਦੇ ਆਗੂ। -ਫੋਟੋ: ਬਸਰਾ
Advertisement

ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਲੁਧਿਆਣਾ ਇਕਾਈ ਵੱਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ’ਚ ਹੋ ਰਹੀ ਬੇਲੋੜੀ ਦੇਰੀ ਖਿਲਾਫ ਰੋਸ ਵਜੋਂ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ (ਪੀਸੀਐੱਸ) ਜਨਰਲ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ ਗਏ।

ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਪਾਲ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵੱਲੋਂ ਮਿਤੀ 26-02-2025 ਨੂੰ ਕਥਿਤ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਬਿਨਾਂ ਕਿਸੇ ਕਾਰਣ ਬਕਾਏ ਜਾਰੀ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ।

Advertisement

ਸ਼੍ਰੀ ਸੰਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਸਿੱਖਿਆ ਵਿਭਾਗ ਵੱਲੋਂ ਇਸ ਫੈਸਲੇ ਨੂੰ ਜਨਰਲਾਈਜ਼ ਕਰਨਾ ਅੰਕਿਤ ਕੀਤਾ ਗਿਆ ਸੀ, ਪਰ ਹਾਲੇ ਤੱਕ 5178 ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ, ਜਦਕਿ ਡੀ ਟੀ ਐੱਫ ਵੱਲੋਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ (ਸਕੂਲ) ਅਤੇ ਕੈਬਨਿਟ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿੱਚ ਇੱਕ ਕਾਡਰ ’ਤੇ ਇੱਕੋ ਜਿਹਾ ਤਨਖਾਹ ਸਕੇਲ ਲਾਗੂ ਹੋਣ ਦੇ ਤੈਅਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਸ ਸਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਅਧਿਆਪਕਾਂ ’ਚ ਰੋਸ ਪਾਇਆ ਜਾ ਰਿਹਾ ਹੈ।

ਮੰਗ ਪੱਤਰ ਸੌਂਪਣ ਤੋਂ ਬਾਅਦ ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਤਨਖਾਹ ਸਕੇਲ ਅਨੁਸਾਰ ਬਣਦੇ ਸਾਰੇ ਬਕਾਏ ਬਿਨਾ ਕਿਸੇ ਪਟੀਸ਼ਨ ਜਾਂ ਨਾਨ-ਪਟੀਸ਼ਨਰ ਦਾ ਵਖਰੇਵਾਂ ਕੀਤਿਆਂ ਤੁਰੰਤ ਜਾਰੀ ਕਰਨ ਲਈ ਜਲਦ ਲੋੜੀਂਦਾ ਸਪੱਸ਼ਟੀਕਰਨ ਪੱਤਰ ਜਾਰੀ ਕੀਤਾ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ 5 ਅਗਸਤ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਦਫ਼ਤਰ ‘ਮਾਸ ਡੈਪੂਟੇਸ਼ਨ’ ਦੇ ਰੂਪ ਵਿੱਚ ਪਹੁੰਚਣ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਰਕਾਰੀ ਸਮਾਗਮ ਦੇ ਸਮਾਂਤਰ ਸੂਬਾਈ ਐਕਸ਼ਨ ਵੀ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡੀ.ਐਮ. ਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ, ਮਾਨਵਪ੍ਰੀਤ ਪਾਲ, ਰਾਜਿੰਦਰ ਜੰਡਿਆਲੀ, ਅਮਨਦੀਪ ਵਰਮਾ ਤੇ ਸੁਰਿੰਦਰਪਾਲ ਸਿੰਘ ਹਾਜ਼ਰ ਹੋਏ।

Advertisement