ਡੀਟੀਐੱਫ ਨੇ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ

ਡੀਟੀਐੱਫ ਨੇ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ

ਮੀਟਿੰਗ ਉਪਰੰਤ ਰੋਸ ਪ੍ਰਗਟ ਕਰਦੇ ਹੋਏ ਅਧਿਆਪਕ ਆਗੂ। ਫ਼ੋਟੋ- ਗਿੱਲ

ਸੰਤੋਖ ਗਿੱਲ

ਗੁਰੂਸਰ ਸੁਧਾਰ, 2 ਅਗਸਤ

ਡੈਮੋਕਰੈਟਿਕ ਟੀਚਰਜ਼ ਫ਼ਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਸਰਕਾਰੀ ਸਕੂਲਾਂ ਅਤੇ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ 5 ਅਗਸਤ ਨੂੰ ਝੰਡਾ ਮਾਰਚ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਵਿਚ ਇਹ ਪ੍ਰੋਗਰਾਮ ਉਲੀਕਿਆ ਗਿਆ। ਮਨਜਿੰਦਰ ਸਿੰਘ ਚੀਮਾ, ਹਰਜੀਤ ਸਿੰਘ ਸੁਧਾਰ, ਨਿਰਪਾਲ ਸਿੰਘ ਜਲਾਲਦੀਵਾਲ, ਅਜਮੇਰ ਸਿੰਘ ਬੱਸੀਆਂ ਤੋਂ ਇਲਾਵਾ ਸੀਨੀਅਰ ਟੀਚਰਜ਼ ਫੋਰਮ ਦੇ ਆਗੂਆਂ ਚਰਨ ਸਿੰਘ ਨੂਰਪੁਰਾ, ਬਲਦੇਵ ਸਿੰਘ ਬੁਰਜ ਲਿੱਟਾਂ, ਐੱਸਐੱਸਏ ਰਮਸਾ ਅਧਿਆਪਕ ਯੂਨੀਅਨ ਆਗੂ ਰਾਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਤ ਦਿਨ ਅਧਿਆਪਕਾਂ ਦੀਆਂ ਜੇਬਾਂ ਕੱਟਣ ਦੀ ਨੀਤੀ ਬਣਾ ਰਹੀ ਹੈ, ਜਿਸ ਤਹਿਤ ਪਹਿਲਾਂ ਵਿਕਾਸ ਟੈਕਸ ਅਤੇ ਹੁਣ ਮੋਬਾਈਲ ਭੱਤੇ ਵਿੱਚ 50 ਫ਼ੀਸਦ ਦੀ ਕਟੌਤੀ ਕਰ ਕੇ ਪੰਜਾਬ ਸਰਕਾਰ ਕਰੋਨਾ ਮਹਾਂਮਾਰੀ ਦੇ ਕਾਲ ਨੂੰ ਸੁਨਹਿਰੀ ਮੌਕੇ ਵਜੋਂ ਵਰਤ ਕੇ ਅਧਿਆਪਕ ਵਿਰੋਧੀ ਫ਼ੈਸਲੇ ਲੈ ਰਹੀ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਨੀਤੀਆਂ ਖ਼ਿਲਾਫ਼ ਬੋਲਣ ਵਾਲੇ ਆਗੂਆਂ ਦੀ ਜ਼ੁਬਾਨਬੰਦੀ ਕਰਨ ਲਈ ਸਰਕਾਰ ਮੁਲਾਜ਼ਮਾਂ ਦੇ ਕਾਰਜਕਾਲ ਦੀ ਸਮੀਖਿਆ ਵਰਗੇ ਕਾਲੇ ਪੱਤਰ ਲੈ ਆ ਰਹੀ ਹੈ ਅਤੇ ਆਗੂਆਂ ਨੂੰ ਬਲੀ ਦੇ ਬੱਕਰੇ ਬਣਾਇਆ ਜਾ ਰਿਹਾ ਹੈ। ਉੱਧਰ ਸੀਨੀਅਰ ਅਧਿਆਪਕਾਂ ਦੇ ਫੋਰਮ ਦੇ ਆਗੂਆਂ ਨੇ ਵੀ 5 ਅਗਸਤ ਦੇ ਝੰਡਾ ਮਾਰਚ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All