ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਂਦਰੀ ਟਰੇਡ ਯੂਨੀਅਨਾਂ ਦੀ ਹੜਤਾਲ ਨੂੰ ਡੀਟੀਐੱਫ ਦਾ ਸਮਰਥਨ

ਡੀ.ਐੱਮ.ਐੱਫ਼ ਸਮਰਾਲਾ ਦੀ ਮੀਟਿੰਗ
Advertisement

ਪੱਤਰ ਪ੍ਰੇਰਕ

ਸਮਰਾਲਾ, 6 ਜੁਲਾਈ

Advertisement

ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ 9 ਜੁਲਾਈ ਦੀ ਹੜਤਾਲ ਨੂੰ ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਦੌਰਾਨ ਤੈਅ ਕੀਤੇ ਰੋਸ ਪ੍ਰਦਰਸ਼ਨ ਨੂੰ ਸਫ਼ਲ ਕਰਨ ਲਈ ਡੀ.ਐੱਮ.ਐੱਫ਼ ਸਮਰਾਲਾ ਦੀ ਮੀਟਿੰਗ ਹੋਈ। ਡੀ.ਐਮ.ਐਫ ਦੇ ਜ਼ਿਲ੍ਹਾ ਲੁਧਿਆਣਾ ਦੇ ਆਗੂ ਸੁਖਵਿੰਦਰ ਸਿੰਘ ਲੀਲ ਅਤੇ ਜ਼ਿਲਾ ਲੁਧਿਆਣਾ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਹਰਜੀਤ ਕੌਰ ਸਮਰਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਦੁਆਰਾ ਮਜ਼ਦੂਰ ਪੱਖੀ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡ ਲਿਆਉਣਾ, ਠੇਕੇਦਾਰ ਤੇ ਆਊਟਸੋਰਸ ਪ੍ਰਣਾਲੀ ਨੂੰ ਜਾਰੀ ਰੱਖਦਿਆਂ ਮਜ਼ਬੂਤ ਕਰਨਾ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਕਾਰਪੋਰੇਟ ਹਵਾਲੇ ਕਰਨਾ, ਸਰਕਾਰੀ ਮਹਿਕਮਿਆਂ ਵਿੱਚ ਆਕਾਰ ਘਟਾਈ ਦੀ ਨੀਤੀ ਨੂੰ ਤੇਜ਼ ਕਰਨਾ, ਪੁਰਾਣੀ ਪੈਨਸ਼ਨ ਲਾਗੂ ਨਾ ਕਰਨਾ, ਮਾਣਭੱਤਾ ਵਰਕਰਾਂ ਦੇ ਮਾਣਭੱਤੇ ਵਿੱਚ ਕੇਂਦਰ ਸਰਕਾਰ ਦੁਆਰਾ ਪਾਏ ਜਾਂਦੇ ਹਿੱਸੇ ਵਿੱਚ ਵਾਧਾ ਨਾ ਕਰਨਾ, ਨਵੀਂ ਸਿੱਖਿਆ ਨੀਤੀ ਰਾਹੀਂ ਸਰਕਾਰੀ ਸਿੱਖਿਆ ਸੰਸਥਾਵਾਂ ਦੇ ਖਾਤਮੇ ਦਾ ਰਾਹ ਅਖਤਿਆਰ ਕਰਨਾ ਸਾਬਿਤ ਕਰਦਾ ਹੈ ਇਹ ਸਰਕਾਰ ਲੋਕਾਂ ਲਈ ਨਹੀਂ ਸਗੋਂ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਇਸ ਮੌਕੇ ਜਗਵੀਰ ਸਿੰਘ ਨਾਗਰਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਮਜ਼ਦੂਰਾਂ, ਮੁਲਾਜ਼ਮਾਂ ਤੇ ਮਾਣਭੱਤਾ ਵਰਕਰਾਂ ਦੇ ਮਸਲੇ ਹੱਲ ਕਰਨ ਤੋਂ ਟਾਲਾ ਵੱਟ ਰਹੀ ਹੈ।

ਆਗੂਆਂ ਨੇ ਆਖਿਆ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਮਾਣਭੱਤਾ ਵਰਕਰਾਂ ਦਾ ਭੱਤਾ ਦੁੱਗਣਾ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀਆਂ ਦਿਤੀਆਂ ਆਪਣੀਆਂ ਹੀ ਗਰੰਟੀਆਂ ਤੋਂ ਭਗੋੜੀ ਹੋ ਚੁੱਕੀ ਹੈ, ਉੱਥੇ ਮੁਲਾਜ਼ਮਾਂ ਦੇ ਪੇਂਡੂ ਤੇ ਬਾਰਡਰ ਏਰੀਆ ਸਮੇਤ ਵੱਖ-ਵੱਖ ਕਿਸਮ ਦੇ ਰੋਕੇ ਗਏ ਭੱਤੇ, ਏ.ਸੀ.ਪੀ. ਸਕੀਮ ਨੂੰ ਬਹਾਲ ਕਰਨ, 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨ ਤੋਂ ਆਨਾਕਾਨੀ ਕਰ ਰਹੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ ਸਮਰਾਲਾ, ਕੁਲਦੀਪ ਸਿੰਘ ਮੱਤੇਵਾੜਾ ਸੁਰਜੀਤ ਸਿੰਘ ਮੱਤੇਵਾੜਾ, ਹਰਦੀਪ ਸਿੰਘ ਸਮਰਾਲਾ, ਬਲਕਾਰ ਰਾਮ, ਰਜਿੰਦਰ ਸਿੰਘ, ਕੁਲਵੰਤ ਸਿੰਘ ਦੋਰਾਹਾ, ਜਸਪਾਲ ਸਿੰਘ ਮੱਤੇਵਾੜਾ ਤੇ ਹੋਰ ਆਗੂ ਵੀ ਹਾਜ਼ਰ ਸਨ।

Advertisement