ਪੱਤਰ ਪ੍ਰੇਰਕ
ਸਮਰਾਲਾ, 22 ਅਕਤੂਬਰ
ਪਿੰਡ ਟਮਕੋਦੀ ’ਚ ਇਕ ਗਰੀਬ ਪਰਿਵਾਰ ਦੇ ਘਰ ਵਿੱਚ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਕਾਰਨ ਉਸ ਦੇ ਘਰ ਨੂੰ ਅੱਗ ਲੱਗ ਗਈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਉਸ ਦੇ ਪਰਿਵਾਰ ਦੇ ਕੱਪੜੇ, ਬੱਚਿਆਂ ਦੀਆਂ ਕਿਤਾਬਾਂ ਤੇ ਹੋਰ ਕੀਮਤੀ ਸਾਮਾਨ ਸੜ ਗਿਆ। ਸੁਖਵਿੰਦਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਹ ਰੋਟੀ ਅੇ ਕੱਪੜਿਆਂ ਦੇ ਵੀ ਮੁਥਾਜ ਹੋ ਗਏ ਹਨ। ਉਸ ਨੇ ਦੱਸਿਆ ਕਿ ਉਨ੍ਹਾਂ ਨੇ ਪੱਕਾ ਮਕਾਨ ਬਣਾਉਣ ਲਈ ਕਈ ਵਾਰ ਅਰਜ਼ੀ ਦਿੱਤੀ, ਪਰ ਉਸ ਦੀ ਕੋਈ ਵੀ ਸੁਣਵਾਈ ਨਹੀਂ ਹੋਈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਹੈ।