DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Dummy General House Session: ਭਾਜਪਾ ਕੌਂਸਲਰਾਂ ਵੱਲੋਂ ਡੰਮੀ ਜਨਰਲ ਹਾਊਸ

ਜਨਰਲ ਹਾਊਸ ਦੀ ਮੀਟਿੰਗ ਨਾ ਬੁਲਾਉਣ ਅਤੇ ਵਿਕਾਸ ਕਾਰਜ ਠੱਪ ਹੋਣ ’ਤੇ ਮੇਅਰ ਤੇ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਨਗਰ ਨਿਗਮ ਦੇ ਦਫਤਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰ।
Advertisement

ਨਗਰ ਨਿਗਮ ਵਿੱਚ ਜਨਰਲ ਹਾਊਸ ਦੀ ਮੀਟਿੰਗ ਨਾ ਹੋਣ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਠੱਪ ਹੋਣ ਦੇ ਰੋਸ ਵਜੋਂ ਭਾਜਪਾ ਕੌਂਸਲਰਾਂ ਵੱਲੋਂ ਅੱਜ ਅਨੋਖੇ ਅੰਦਾਜ਼ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਬਾਹਰ ਖੁੱਲ੍ਹੇ ਵਿੱਚ ‘ਡੰਮੀ ਜਨਰਲ ਹਾਊਸ’ ਲਾ ਕੇ ਮੇਅਰ ਅਤੇ ਨਿਗਮ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਕਰੀਬ ਪੌਣੇ ਦੋ ਘੰਟੇ ਚੱਲੇ ਇਜਲਾਸ ਵਿੱਚ ਭਾਜਪਾ ਦੇ 16 ਦੇ ਕਰੀਬ ਕੌਂਸਲਰਾਂ ਨੇ ਵਾਰੀ-ਵਾਰੀ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਚੁੱਕੀਆਂ।

ਕੌਂਸਲਰਾਂ ਨੇ ਦੋਸ਼ ਲਾਇਆ ਕਿ ਸ਼ਹਿਰ ਵਾਸੀਆਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਦੇ ਬਾਵਜੂਦ ਨਿਗਮ ਪ੍ਰਸ਼ਾਸਨ ਕੋਈ ਸੁਣਵਾਈ ਨਹੀਂ ਕਰ ਰਿਹਾ। ਉਨ੍ਹਾਂ ਮੇਅਰ ਤੇ ਕਮਿਸ਼ਨਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਵਿਰੋਧੀ ਧਿਰਾਂ ਨਾਲ ਸਬੰਧਤ ਚੁਣੇ ਹੋਏ ਨੁਮਾਇੰਦਿਆਂ ਦੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕੌਂਸਲਰਾਂ ਨੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੀ ਬਦਹਾਲੀ, ਕੂੜੇ ਦੇ ਢੇਰ, ਬਾਰਿਸ਼ ਤੋਂ ਬਾਅਦ ਜਲਥਲ ਦੀ ਸਥਿਤੀ, ਟੁੱਟੀਆਂ ਸੜਕਾਂ, ਸਟਰੀਟ ਲਾਈਟਾਂ ਦੀ ਖ਼ਰਾਬੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਕਿੱਲਤ ਦੇ ਮੁੱਦੇ ਚੁੱਕੇ।

Advertisement

ਡੀਜ਼ਲ ਘੁਟਾਲੇ ਤੇ ਭ੍ਰਿਸ਼ਟਾਚਾਰ ਦੇ ਲਾਏ ਦੋਸ਼

ਇਸ ਦੌਰਾਨ ਕੌਂਸਲਰ ਗੌਰਵਜੀਤ ਸਿੰਘ ਗੋਰਾ ਨੇ ਨਿਗਮ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਫੌਗਿੰਗ ਲਈ ਅਲਾਟ ਕੀਤੇ ਡੀਜ਼ਲ ਦਾ ਕਥਿਤ ਖ਼ੁਰਦ-ਬੁਰਦ ਕਰਨ ਸਣੇ ਹੋਰ ਸਵਾਲ ਖੜ੍ਹੇ ਕੀਤੇ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਮੇਅਰ ਅਤੇ ਕਮਿਸ਼ਨਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਸਾਰੇ ਵਾਰਡਾਂ ਵਿੱਚ ਬਰਾਬਰ ਵਿਕਾਸ ਕਾਰਜ ਕਰਵਾਉਣੇ ਚਾਹੀਦੇ ਹਨ।

ਸੱਤਾਧਾਰੀ ਧਿਰ ’ਤੇ ਨਿਸ਼ਾਨੇ ਸੇਧੇ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਸੱਤਾਧਾਰੀ ਧਿਰ ਆਪਣੇ ਚਹੇਤਿਆਂ ਦੇ ਖੇਤਰਾਂ ਵਿੱਚ ਟਿਊਬਵੈੱਲ ਅਤੇ ਸਟਰੀਟ ਲਾਈਟਾਂ ਲਗਵਾ ਰਹੀ ਹੈ, ਜਦਕਿ ਵਿਰੋਧੀ ਧਿਰ ਦੇ ਵਾਰਡਾਂ ਨੂੰ ਟਿਊਬਵੈੱਲ ਤਾਂ ਦੂਰ, ਇੱਕ ਸਟਰੀਟ ਲਾਈਟ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਨਿਗਮ ਪ੍ਰਸ਼ਾਸਨ ਨੇ ਠੋਸ ਕਦਮ ਨਾ ਚੁੱਕੇ ਤਾਂ ਭਾਜਪਾ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਿਗਮ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇਗਾ।

Advertisement
Advertisement
×