ਸੈਂਟੀਨਲ ਸਕੂਲ ਵਿੱਚ ਦਸਹਿਰੇ ਦਾ ਤਿਉਹਾਰ ਮਨਾਇਆ
ਇਥੋਂ ਦੇ ਸੈਂਟੀਨਲ ਇਟਰਨੈਸ਼ਨਲ ਸਕੂਲ ਵਿੱਚ ਦਸਹਿਰੇ ਦਾ ਤਿਉਹਾਰ ਵਿਸ਼ੇਸ਼ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰਾਮ ਲੀਲ੍ਹਾ ਦਾ ਪ੍ਰਦਰਸ਼ਨ ਕੀਤਾ ਤੇ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਰਾਮ ਲੀਲ੍ਹਾ ਕਰਕੇ ਕੀਤੀ। ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਮਰਪਣ ਨੇ ਸਾਰਿਆ ਦਾ ਮਨ ਮੋਹ ਲਿਆ। ਇਸ ਤੋਂ ਬਾਅਦ ਸਕੂਲ ਦੇ ਮੈਦਾਨ ਵਿੱਚ ਰਾਵਣ ਦੇ ਵਿਸ਼ਾਲ ਪੁਤਲੇ ਨੂੰ ਅੱਗ ਲਗਾਈ ਗਈ। ਪ੍ਰਿੰਸੀਪਲ ਤੇ ਅੰਮਿਤਪਾਲ ਕੌਰ ਢਿੱਲੋਂ ਨੇ ਕਿਹਾ ਕਿ ਦਸਹਿਰਾ ਸਾਨੂੰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਸਮਾਗਮ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸਾਰੇ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਟੀਮ ਦੀ ਸ਼ਲਾਘਾ ਕੀਤੀ। ਸੈਂਟੀਨਲ ਇਟਰਨੈਸ਼ਨਲ ਸਕੂਲ, ਸਮਰਾਲਾ ਨੇ ਇਸ ਸਮਾਗਮ ਰਾਹੀਂ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਵਿਦਿਆਰਥੀਆਂ ਵਿੱਚ ਨੈਤਿਕ ਮੁੱਲ ਪੈਦਾ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਵਧਾਇਆ।