ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਮਨੀ ਚੋਣ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਭਾਰਤੀ ਜਨਤਾ ਪਾਰਟੀ ਸ਼ਹਿਰੀ ਦੀ ਮੀਟਿੰਗ
ਮੀਟਿੰਗ ਦੌਰਾਨ ਰਜਨੀਸ਼ ਧੀਮਾਨ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਸੀਨੀਅਰ ਵਰਕਰਾਂ ਦੀ ਇੱਕ ਮੀਟਿੰਗ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ, ਜਿਸ ਵਿੱਚ ਤਰਨ ਤਾਰਨ ਜ਼ਿਮਨੀ ਚੋਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ।

ਇਸ ਮੌਕੇ ਜ਼ਿਮਨੀ ਚੋਣ ਦੀ ਰੂਪ ਰੇਖਾ ਤਿਆਰ ਕਰਦਿਆਂ ਰਜਨੀਸ਼ ਧੀਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਖਾਮੀਆਂ ਕਾਰਨ ਅੱਜ ਲੋਕ ਇਸ ਹੱਥ ਸੱਤਾ ਸੌਂਪ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਸਰਕਾਰ ਦੀ ਅਣਗਹਿਲੀ ਜੱਗ ਜਾਹਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਿਸ਼ੇਸ਼ ਫੰਡ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਭਾਜਪਾ ਨੂੰ ਆਮ ਆਦਮੀ ਪਾਰਟੀ ਦੇ ਬਦਲ ਵਜੋਂ ਦੇਖ ਰਹੀ ਹੈ ਅਤੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਹੱਥ ਸਤਾ ਸੌਂਪੇਗੀ। ਇਸ ਮੌਕੇ ਨਰਿੰਦਰ ਸਿੰਘ ਮੱਲੀ, ਸੌਰਵ ਕਪੂਰ, ਯਸ਼ਪਾਲ ਜਨੋਤਰਾ ਮੈਂ, ਮਨੀਸ਼ ਚੋਪੜਾ, ਡਾ: ਸਤੀਸ਼ ਕੁਮਾਰ ਅਤੇ ਸੁਖਦੇਵ ਸਿੰਘ ਗਿੱਲ ਵੀ ਹਾਜ਼ਰ ਸਨ।

Advertisement

Advertisement
Show comments