DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੀਵਨ ਜਾਚ ਸਿਖਾਉਂਦੇ ਨੇ ਵਿਦਿਅਕ ਅਦਾਰੇ: ਰਾਜਪਾਲ

ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਸਥਾਪਨਾ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਪਤਵੰਤਿਆਂ ਦਾ ਸਨਮਾਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।
Advertisement

ਇੱਥੋਂ ਦੇ ਗਿੱਲ ਪਾਰਕ ਸਥਿਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦਾ 70ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ (ਐੱਨ ਐੱਸ ਈ ਟੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।

ਇਸ ਦੌਰਾਨ ਕਟਾਰੀਆ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ ਕਿਤਾਬੀ ਗਿਆਨ ਹੀ ਨਹੀਂ ਦਿੰਦੀਆਂ, ਸਗੋਂ ਵਿਦਿਆਰਥੀਆਂ ਨੂੰ ਜੀਵਨ ਜਿਊਣ ਦਾ ਸਹੀ ਤਰੀਕਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਕਾਲਜ ਦੇ 70 ਸਾਲਾਂ ਦੇ ਸ਼ਾਨਦਾਰ ਸਫ਼ਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਦੇਸ਼ ਨੂੰ ਕਈ ਉੱਚ ਕੋਟੀ ਦੇ ਇੰਜਨੀਅਰ ਦਿੱਤੇ ਹਨ।

Advertisement

ਸਮਾਗਮ ਦੌਰਾਨ 10 ਪ੍ਰਮੁੱਖ ਸਾਬਕਾ ਵਿਦਿਆਰਥੀਆਂ ਨੂੰ ‘ਅਚੀਵਮੈਂਟ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ 11 ਅਧਿਆਪਕਾਂ ਅਤੇ 5 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਤਕਨੀਕੀ ਯੋਗਤਾ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਾਬਕਾ ਮੰਤਰੀ ਅਤੇ ਟਰੱਸਟੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਨੌਜਵਾਨਾਂ ਨੂੰ ਨਵੀਨਤਾਕਾਰੀ ਸੋਚ ਅਪਣਾ ਕੇ ਸਫ਼ਲ ਉੱਦਮੀ ਬਣਨ ਦਾ ਸੱਦਾ ਦਿੱਤਾ।

Advertisement

ਸਮਾਗਮ ਵਿੱਚ ਟਰੱਸਟੀ ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਗਰੇਵਾਲ ਅਤੇ ਬਲਜੀਤ ਸਿੰਘ ਨੇ ਵੀ ਸੰਸਥਾ ਦੇ ਯੋਗਦਾਨ ਬਾਰੇ ਵਿਚਾਰ ਰੱਖੇ। ਉਦਯੋਗਿਕ ਜਗਤ ਤੋਂ ਓਂਕਾਰ ਸਿੰਘ ਪਾਹਵਾ (ਏਵਨ ਸਾਈਕਲਜ਼), ਉਪਕਾਰ ਸਿੰਘ ਆਹੁਜਾ (ਨਿਊ ਸਵਾਨ), ਰਣਜੋਧ ਸਿੰਘ (ਜੀ ਐੱਸ ਗਰੁੱਪ) ਅਤੇ ਜੀ ਐੱਸ ਕੁਲਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਐੱਨ ਐੱਸ ਈ ਟੀ ਦੇ ਸਕੱਤਰ ਸ਼ਾਹਬਾਜ਼ ਸਿੰਘ, ਡਾਇਰੈਕਟਰ ਇਕਬਾਲ ਸਿੰਘ ਅਤੇ ਐਲੂਮਨੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਅਖ਼ੀਰ ਵਿੱਚ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਸੰਸਥਾ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ।

Advertisement
×