DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਨ ਓ ਸੀ ਸ਼ਰਤ ਹਟਾਉਣ ਦੀਆਂ ਕੋਸ਼ਿਸ਼ਾਂ ਜਾਰੀ: ਮੁੰਡੀਆਂ

ਮੰਤਰੀ ਨੇ ਪਿੰਡ ਹਾਡ਼ੀਆਂ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ

  • fb
  • twitter
  • whatsapp
  • whatsapp
featured-img featured-img
ਪਿੰਡ ਹਾੜੀਆਂ ’ਚ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਵਾਉਂਦੇ ਹੋਏ ਮੰਤਰੀ ਹਰਦੀਪ ਮੁੰਡੀਆਂ।
Advertisement

ਗੁਰਦੀਪ ਸਿੰਘ ਟੱਕਰ

, 31 ਜਨਵਰੀ

Advertisement

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਹਲਕਾ ਸਾਹਨੇਵਾਲ ਦੇ ਪਿੰਡ ਹਾੜੀਆਂ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਇਲਾਜ ਮੁਫ਼ਤ ਕਰਵਾਉਣ ਲਈ ਸਰਕਾਰੀ ਹਸਪਤਾਲਾਂ ’ਤੇ ਨਿਰਭਰ ਨਹੀਂ ਹੋਣਾ ਪਵੇਗਾ ਕਿਉਂਕਿ ਹੁਣ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਲੋਕ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਆਉਣ। ਜਿਸ ਦਿਨ ਉਨ੍ਹਾਂ ਦੀ ਰਜਿਸਟ੍ਰੇਸ਼ਨ ਹੋ ਜਾਵੇਗੀ, ਉਸੇ ਦਿਨ ਤੋਂ ਹੀ ਸਿਹਤ ਬੀਮਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

Advertisement

ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਅਣਅਧਿਕਾਰਤ ਕਾਲੋਨੀਆਂ ਵਿੱਚ ਰਜਿਸਟਰੀਆਂ ਕਰਵਾਉਣ ਲਈ ਐੱਨ ਓ ਸੀ ਦੀ ਸ਼ਰਤ ਕਾਰਨ ਪਲਾਟ ਧਾਰਕਾਂ ਦੀ ਖ਼ੁਆਰੀ ਬਾਰੇ ਸਵਾਲ ਕੀਤਾ ਤਾਂ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕੁਝ ਸਮਾਂ ਐੱਨ ਓ ਸੀ ਤੋਂ ਛੋਟ ਦਿੱਤੀ ਸੀ ਹੁਣ ਉਹ ਸਮਾਂ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹਾਈ ਕੋਰਟ ਵਿਚ ਚੱਲ ਰਿਹਾ ਹੈ ਅਤੇ ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਇਸ ਸਬੰਧੀ ਐੱਨ ਓ ਸੀ ਦੀ ਸ਼ਰਤ ਹਟਾ ਦਿੱਤੀ ਜਾਵੇ। ਇਸ ਦੌਰਾਨ ਜਦੋਂ ਮੀਡੀਆ ਨੇ ਮਾਛੀਵਾੜਾ-ਕੁਹਾੜਾ ਸੜਕ ਦੀ ਖ਼ਸਤਾ ਹਾਲਤ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਸੜਕ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ।

Advertisement
×