ਬੱਸ ਤੇ ਛੋਟਾ ਹਾਥੀ ਦੀ ਟੱਕਰ ਵਿੱਚ ਅੱਠ ਜ਼ਖ਼ਮੀ
ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਰੋਹੀੜਾ ਟੀ-ਪੁਆਇੰਟ ਨੇੜੇ ਅੱਜ 11 ਸਵਾਰੀਆਂ ਨੂੰ ਲੈ ਕੇ ਜਾ ਰਹੇ ਛੋਟੇ ਹੱਥੀ ਅਤੇ ਤੇਜ਼ ਰਫ਼ਤਾਰ ਬੱਸ ਦੀ ਟੱਕਰ ਹੋ ਗਈ ਜਿਸ ਕਾਰਨ ਅੱਠ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਐੱਸਐੱਸਐੱਫ ਦੀ...
Advertisement
ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਰੋਹੀੜਾ ਟੀ-ਪੁਆਇੰਟ ਨੇੜੇ ਅੱਜ 11 ਸਵਾਰੀਆਂ ਨੂੰ ਲੈ ਕੇ ਜਾ ਰਹੇ ਛੋਟੇ ਹੱਥੀ ਅਤੇ ਤੇਜ਼ ਰਫ਼ਤਾਰ ਬੱਸ ਦੀ ਟੱਕਰ ਹੋ ਗਈ ਜਿਸ ਕਾਰਨ ਅੱਠ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਐੱਸਐੱਸਐੱਫ ਦੀ ਟੀਮ ਨੇ ਮਾਲੇਰਕੋਟਲਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਹੈ। ਏਐੱਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ, ਮਲਕੀਤ ਕੌਰ, ਬਬਲਜੀਤ ਕੌਰ, ਸਮਸ਼ੇਰ ਸਿੰਘ, ਦੇਵ ਸਿੰਘ, ਜਗਦੇਵ ਸਿੰਘ, ਰਾਜਵਿੰਦਰ ਕੌਰ ਤੇ ਕੁਲਦੀਪ ਕੌਰ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਹੈ। ਏਐਸਆਈ ਅਨੁਸਾਰ ਸੜਕ ਸੁਰੱਖਿਆ ਫੋਰਸ ਦੀ ਟੀਮ ਹਾਦਸੇ ਵਾਲੀ ਥਾਂ ’ਤੇ ਪੰਜ ਮਿੰਟਾਂ ਵਿੱਚ ਪਹੁੰਚੀ ਤੇ ਜ਼ਖ਼ਮੀਆਂ ਨੂੰ ਸੰਭਾਲਿਆ।
Advertisement
Advertisement