ਲੁਧਿਆਣਾ: ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਅੱਠ ਹਵਾਲਾਤੀਆਂ ਅਤੇ ਕੈਦੀਆਂ ਤੋਂ ਮੋਬਾਈਲ ਮਿਲੇ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਦੱਸਿਆ ਕਿ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਸੁਰਿੰਦਰ ਸਿੰਘ ਅਤੇ ਪਵਨਦੀਪ ਸਿੰਘ ਤੋਂ ਇਲਾਵਾ ਕੈਦੀ ਅਮਨਦੀਪ ਸਿੰਘ ਤੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੈਦੀ ਨਵਜੋਤ ਸਿੰਘ ਤੋਂ ਇਲਾਵਾ ਹਵਾਲਾਤੀਆਂ ਸੁਖਪਾਲ ਸਿੰਘ ਅਤੇ ਪਲਵਿੰਦਰ ਸਿੰਘ ਤੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ। ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਵੱਲੋਂ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਵਰਿੰਦਰ ਠਾਕੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੋਂ ਦੋ ਮੋਬਾਈਲ ਮਿਲੇ ਹਨ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮ ਭੰਗ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ