ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਖਾੜਾ ’ਚ ਬਜ਼ੁਰਗ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਨੇੜਲੇ ਪਿੰਡ ਅਖਾੜਾ ’ਚ ਇੱਕ ਬਜ਼ੁਰਗ ਨੇ ਜ਼ਹਿਰੀਲੀ ਦਵਾਈ ਪੀ ਲਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਸੁਖਦੇਵ ਸਿੰਘ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ...
Advertisement

ਨੇੜਲੇ ਪਿੰਡ ਅਖਾੜਾ ’ਚ ਇੱਕ ਬਜ਼ੁਰਗ ਨੇ ਜ਼ਹਿਰੀਲੀ ਦਵਾਈ ਪੀ ਲਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਸੁਖਦੇਵ ਸਿੰਘ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਵਿਕਾਸ ਕਾਰਜਾਂ ਤਹਿਤ ਉਨ੍ਹਾਂ ਦੇ ਘਰ ਵਾਲੀ ਗਲੀ ਬਣਾਈ ਸੀ ਜੋ ਘਰ ਨਾਲੋਂ ਢਾਈ ਫੁੱਟ ਉੱਚੀ ਹੈ। ਘਰ ਨੀਵਾਂ ਹੋਣ ਕਾਰਨ ਪਿਛਲੇ ਦਿਨੀਂ ਪਏ ਮੀਂਹ ਦਾ ਪਾਣੀ ਘਰ ਵਿੱਚ ਵੜ ਗਿਆ। ਜਦੋਂ ਪੀੜਤ ਪਰਿਵਾਰ ਨੇ ਪੰਚਾਇਤ ਸਾਹਮਣੇ ਸਮੱਸਿਆ ਰੱਖੀ ਤਾਂ ਹੱਲ ਕੱਢਣ ਦਾ ਵਾਅਦਾ ਕੀਤਾ ਗਿਆ। ਲੰਬਾ ਸਮਾਂ ਉਡੀਕਣ ਮਗਰੋਂ ਜਦੋਂ ਉਕਤ ਬਜ਼ੁਰਗ ਦੇ ਪਰਿਵਾਰ ਨੇ ਖ਼ੁਦ ਹੱਲ ਕਰਨਾ ਚਾਹਿਆ ਤਾਂ ਪੰਚਾਇਤ ਨੇ ਉਸ ਖ਼ਿਲਾਫ਼ ਸਰਕਾਰੀ ਜਾਇਦਾਦ ਨਾਲ ਛੇੜ ਛਾੜ ਕਰਨ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ। ਸੁਖਦੇਵ ਸਿੰਘ ਨੇ ਦੋਸ਼ ਲਾਇਆ ਕਿ ਇਸ ਸ਼ਿਕਾਇਤ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਿਤਾ ਨੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement
Advertisement