DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਿੱਪਰ ਦੀ ਲਪੇਟ ਵਿੱਚ ਆ ਕੇ ਬਜ਼ੁਰਗ ਦੀ ਮੌਤ

ਥਾਣਾ ਸਾਹਨੇਵਾਲ ਦੇ ਇਲਾਕੇ ਵਿੱਚ ਕੁਹਾੜਾ ਵਾਲੇ ਪਾਸੇ ਰੇਲਵੇ ਲਾਈਨ ਕੋਲ ਟਿੱਪਰ ਦੀ ਲਪੇਟ ਵਿੱਚ ਆ ਕੇ ਸਕੂਟਰ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਹੈ। ਪਿੰਡ ਮੇਹਲੋਂ ਵਾਸੀ ਖੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਹੁਰਾ ਭਿੰਦਰ ਸਿੰਘ ਸਕੂਟਰ ’ਤੇ...

  • fb
  • twitter
  • whatsapp
  • whatsapp
Advertisement

ਥਾਣਾ ਸਾਹਨੇਵਾਲ ਦੇ ਇਲਾਕੇ ਵਿੱਚ ਕੁਹਾੜਾ ਵਾਲੇ ਪਾਸੇ ਰੇਲਵੇ ਲਾਈਨ ਕੋਲ ਟਿੱਪਰ ਦੀ ਲਪੇਟ ਵਿੱਚ ਆ ਕੇ ਸਕੂਟਰ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਹੈ। ਪਿੰਡ ਮੇਹਲੋਂ ਵਾਸੀ ਖੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਹੁਰਾ ਭਿੰਦਰ ਸਿੰਘ ਸਕੂਟਰ ’ਤੇ ਮੇਨ ਚੌਕ ਸਾਹਨੇਵਾਲ ਤੋਂ ਕੁਹਾੜਾ ਵੱਲ ਰੇਲਵੇ ਪੁਲ ਚੜ੍ਹਨ ਲੱਗਿਆ ਤਾਂ ਟਿੱਪਰ ਦੇ ਡਰਾਈਵਰ ਜਸਵੀਰ ਸਿੰਘ ਵਾਸੀ ਪਿੰਡ ਲੰਡਾ ਦੋਰਾਹਾ ਨੇ ਆਪਣਾ ਟਿੱਪਰ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਚਲਾ ਕੇ ਭਿੰਦਰ ਸਿੰਘ ਦੇ ਸਕੂਟਰ ਵਿੱਚ ਟੱਕਰ ਮਾਰ ਦਿੱਤੀ। ਇਸ ਕਾਰਨ ਭਿੰਦਰ ਸਿੰਘ ਹੇਠਾਂ ਡਿੱਗ ਗਿਆ ਅਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਪੜਤਾਲ ਮਗਰੋਂ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦਾ ਟਿੱਪਰ ਕਬਜ਼ੇ ਵਿੱਚ ਲੈ ਲਿਆ ਹੈ। ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement
Advertisement
×