ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਬਜ਼ੁਰਗ ਹਲਾਕ

ਥਾਣਾ ਪੀਏਯੂ ਦੇ ਇਲਾਕੇ ਵਿੱਚ ਸਥਿਤ ਰਾਜਪੁਰਾ ਚੌਕ ਨੇੜੇ ਹੋਏ ਇੱਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਮਜਿਸਮਪੁਰ ਨਕੋਦਰ ਵਾਸੀ ਕੁਲਬੀਰ ਸਿੰਘ ਦੇ ਚਾਚਾ ਸੰਤੋਖ...
Advertisement

ਥਾਣਾ ਪੀਏਯੂ ਦੇ ਇਲਾਕੇ ਵਿੱਚ ਸਥਿਤ ਰਾਜਪੁਰਾ ਚੌਕ ਨੇੜੇ ਹੋਏ ਇੱਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਮਜਿਸਮਪੁਰ ਨਕੋਦਰ ਵਾਸੀ ਕੁਲਬੀਰ ਸਿੰਘ ਦੇ ਚਾਚਾ ਸੰਤੋਖ ਸਿੰਘ ਆਪਣੇ ਮੋਟਰਸਾਈਕਲ ’ਤੇ ਰਾਜਪੁਰਾ ਚੌਕ ਨੇੜੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਇੰਡੀਕਾ ਦੇ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਨਾਲ ਸੰਤੋਖ ਸਿੰਘ ਹੇਠਾਂ ਡਿੱਗ ਪਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਕਾਰ ਚਾਲਕ ਫ਼ਰਾਰ ਹੋ ਗਿਆ। ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ ਤੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement
Advertisement