ਚੋਣ ਵਿਵਾਦ: ਨੌਂ ਮਹੀਨਿਆਂ ਮਗਰੋਂ ਬੈਂਸ ਦਾ ਸਾਥੀ ਗ੍ਰਿਫ਼ਤਾਰ : The Tribune India

ਚੋਣ ਵਿਵਾਦ: ਨੌਂ ਮਹੀਨਿਆਂ ਮਗਰੋਂ ਬੈਂਸ ਦਾ ਸਾਥੀ ਗ੍ਰਿਫ਼ਤਾਰ

ਚੋਣ ਵਿਵਾਦ: ਨੌਂ ਮਹੀਨਿਆਂ ਮਗਰੋਂ ਬੈਂਸ ਦਾ ਸਾਥੀ ਗ੍ਰਿਫ਼ਤਾਰ

ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 25 ਨਵੰਬਰ

ਵਿਧਾਨ ਸਭਾ ਚੋਣਾਂ ਦੌਰਾਨ ਗਿੱਲ ਰੋਡ ’ਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਨਾਲ ਹੋਏ ਵਿਵਾਦ ਵਿੱਚ ਨੌਂ ਮਹੀਨਿਆਂ ਮਗਰੋਂ ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਿਮਲਾਪੁਰੀ ਪੁਲੀਸ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨੇੜਲੇ ਸਾਥੀ ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੇਰ ਰਾਤ ਪੁਲੀਸ ਟੀਮ ਨੇ ਖੁਰਾਣਾ ਨੂੰ ਉਨ੍ਹਾਂ ਦੇ ਘਰ ਨੇੜਿਓਂ ਦੁਕਾਨ ਤੋਂ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਦਿਆਂ ਹੀ ਲੋਕ ਇਨਸਾਫ਼ ਪਾਰਟੀ ਦੇ ਵਰਕਰ ਥਾਣੇ ਦੇ ਬਾਹਰ ਇਕੱਠੇ ਹੋ ਗਏ। ਪੁਲੀਸ ਨੇ ਇਸ ਮਾਮਲੇ ਸਬੰਧੀ ਰਾਜਿੰਦਰ ਸਿੰਘ ਉਰਫ਼ ਰਾਜਾ ਫਿਲੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਕਰੀਬ ਨੌਂ ਮਹੀਨੇ ਪਹਿਲਾਂ ਥਾਣਾ ਸ਼ਿਮਲਾਪੁਰੀ ਵਿੱਚ ਕਾਂਗਰਸੀ ਉਮੀਦਵਾਰ ਨਾਲ ਹੋਏ ਵਿਵਾਦ ਮਗਰੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਪੁੱਤਰ ਅਜੈਪ੍ਰੀਤ ਸਿੰਘ, ਕੌਂਸਲਰ ਸਰਵਨਦੀਪ ਚਾਹਲ, ਬੈਂਸ ਦੇ ਭਰਾ ਪਰਮਜੀਤ ਸਿੰਘ ਬੈਂਸ, ਕੌਂਸਲਰ ਹਰਵਿੰਦਰ ਕਲੇਰ ਅਤੇ ਬਿੱਟਾ ਤੇ ਗੁਰਪ੍ਰੀਤ ਖੁਰਾਣਾ ਤੇ ਰਾਜਾ ਫਿਲੌਰ ਸਮੇਤ ਹੋਰ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਣੇ ਕਈ ਹੋਰ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਸੀ। ਅੱਜ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਦੋਵਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛ ਪੜਤਾਲ ਕਰਕੇ ਫ਼ਰਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਸਾਬਕਾ ਕੌਂਸਲਰ ਖੁਰਾਣਾ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਬੈਂਸ ਦੇ ਪੁੱਤ, ਭਰਾ, ਕੌਂਸਲਰ ਸਵਰਨਦੀਪ ਸਿੰਘ ਚਾਹਲ ਸਣੇ ਹੋਰ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਆਤਮ ਨਗਰ ਤੋਂ ਕਾਂਗਰਸ ਵੱਲੋਂ ਕਮਲਜੀਤ ਸਿੰਘ ਕੜੜਲ ਵਿਧਾਨ ਸਭਾ ਚੋਣ ਲਈ ਮੈਦਾਨ ’ਚ ਸਨ, ਜਿਨ੍ਹਾਂ ਦੇ ਮੁਕਾਬਲੇ ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਖੁਦ ਚੋਣ ਮੈਦਾਨ ’ਚ ਸਨ। ਇਸ ਦੌਰਾਨ ਦੋਵਾਂ ਨਾਲ ਕੈਮਰੇ ਨਾਲ ਲੈੱਸ ਗੱਡੀਆਂ ਚੱਲਦੀਆਂ ਰਹੀਆਂ ਤੇ ਦੋਵਾਂ ਉਮੀਦਵਾਰਾਂ ਦੀ ਹਰ ਗਤੀਵਿਧੀ ਦੀ ਰਿਕਾਰਡਿੰਗ ਹੁੰਦੀ ਰਹੀ। ਗਿੱਲ ਰੋਡ ’ਤੇ ਦੋਵਾਂ ਧਿਰਾਂ ਵਿੱਚ ਕਾਫ਼ੀ ਵਿਵਾਦ ਹੋਇਆ ਸੀ ਅਤੇ ਉੱਥੇ ਗੋਲੀਆਂ ਵੀ ਚੱਲੀਆਂ ਸਨ। ਇਸ ਮਗਰੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਹੋਇਆ ਸੀ।

ਉਸ ਸਮੇਂ ਬੈਂਸ ਨੂੰ ਜਦੋਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਅਦਾਲਤੀ ਕੰਪਲੈਕਸ ’ਚ ਕਾਫ਼ੀ ਹੰਗਾਮਾ ਹੋਇਆ ਸੀ, ਜਿਸ ਮਗਰੋਂ ਬੈਂਸ ਨੂੰ ਦੇਰ ਰਾਤ ਛੱਡ ਦਿੱਤਾ ਗਿਆ ਸੀ। ਜਦੋਂ ਬੈਂਸ ਨੇ ਆਤਮ ਸਮਰਪਣ ਕੀਤਾ ਤਾਂ ਸ਼ਿਮਲਾਪੁਰੀ ਪੁਲੀਸ ਨੇ ਉਸੇ ਮਾਮਲੇ ਵਿੱਚ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਗ੍ਰਿਫ਼ਤਾਰੀ ਪਾ ਦਿੱਤੀ। ਹੁਣ ਪੁਲੀਸ ਨੇ ਗੁਰਪ੍ਰੀਤ ਖੁਰਾਣਾ ਤੇ ਰਾਜਾ ਫਿਲੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

‘ਫਰਾਰ ਮੁਲਜ਼ਮਾਂ ਦੀ ਭਾਲ ਜਾਰੀ’

ਥਾਣਾ ਸ਼ਿਮਲਾਪੁਰੀ ਦੇ ਐੱਸਐੱਚਓ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੋ ਦਿਨਾ ਪੁਲੀਸ ਰਿਮਾਂਡ ’ਤੇ ਹਨ। ਮਾਮਲੇ ਸਬੰਧੀ ਬਾਕੀ ਮੁਲਜ਼ਮ ਹਾਲੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਸ਼ਹਿਰ

View All