ਪਾਬੰਦੀਆਂ ਦੇ ਬਾਵਜੂਦ ਕਾਂਗਰਸੀ ਕਾਰਕੁਨਾਂ ਵੱਲੋਂ ਚੋਣ ਮੀਟਿੰਗਾਂ

ਪਾਬੰਦੀਆਂ ਦੇ ਬਾਵਜੂਦ ਕਾਂਗਰਸੀ ਕਾਰਕੁਨਾਂ ਵੱਲੋਂ ਚੋਣ ਮੀਟਿੰਗਾਂ

ਡੇਹਲੋਂ ਵਿੱਚ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਹਮਾਇਤ ’ਚ ਕੀਤੀ ਇਕੱਤਰਤਾ ’ਚ ਕਾਂਗਰਸੀ ਕਾਰਕੁਨ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 17 ਜਨਵਰੀ

ਭਾਵੇਂ ਚੋਣ ਕਮਿਸ਼ਨ ਵੱਲੋਂ ਅਜੇ ਵੱਡੀਆਂ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ਆਦਿ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ ਪਰ ਕੜਾਕੇ ਦੀ ਸਰਦੀ ਦੇ ਬਾਵਜੂਦ ਚੋਣਾਂ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੀਆਂ ਸਰਗਰਮੀਆਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਦੇ ਖੇਤਰੀ ਆਗੂਆਂ ਨੇ ਆਪਣੀ ਪਸੰਦ ਦੇ ਉਮੀਦਵਾਰਾਂ ਲਈ ਟਿਕਟਾਂ ਮੰਗਣ ਲਈ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਕਾਰਕੁਨ ਆਪਣੀ ਸਿਹਤ ਦੀ ਪਰਵਾਹ ਵੀ ਨਹੀਂ ਕਰਦੇ ਜਾਪਦੇ ਕਿਉਂਕਿ ਸਰਗਰਮੀਆਂ ਦੌਰਾਨ ਕੋਵਿਡ ਤੋਂ ਬਚਾਅ ਦੇ ਪ੍ਰਮੁੱਖ ਨੁਕਤੇ, ਮਾਸਕ, ਸਮਾਜਿਕ ਦੂਰੀ ਅਤੇ ਹੱਥਾਂ ਦੀ ਸੈਨੇਟਾਈਜੇਸ਼ਨ ਬਿਲਕੁਲ ਨਦਾਰਦ ਹਨ। ਇਕ ਪਾਸੇ ਹਲਕਾ ਗਿੱਲ ਅਤੇ ਅਮਰਗੜ੍ਹ ਦੇ ਮੌਜੂਦਾ ਵਿਧਾਇਕਾਂ ਕੁਲਦੀਪ ਸਿੰਘ ਵੈਦ ਤੇ ਸੁਰਜੀਤ ਸਿੰਘ ਧੀਮਾਨ ਦੇ ਨਾਂ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚੋਂ ਗਾਇਬ ਹੋਣ ਤੋਂ ਮਾਯੂਸ ਉਨ੍ਹਾਂ ਦੇ ਸਮਰਥਕਾਂ ਨੇ ਪਾਰਟੀ ਹਾਈ ਕਮਾਨ ’ਤੇ ਜ਼ੋਰ ਪਾਉਣ ਲਈ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸ ਦੇ ਉਲਟ ਨਵੇਂ ਉਮੀਦਵਾਰਾਂ ਨੇ ਵੀ ਆਪਣਾ ਦਾਅਵਾ ਪੇਸ਼ ਕੀਤਾ ਹੈ।

ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਰਣਜੀਤ ਮਾਂਗਟ ਨੇ ਦਾਅਵਾ ਕੀਤਾ ਕਿ ਹਲਕਾ ਗਿੱਲ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ ਪੰਚਾਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਤੇ ਬਲਾਕ ਸਮਿਤੀ ਮੈਂਬਰਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰ ਉਨ੍ਹਾਂ ਨੂੰ ਮਿਲੇ ਸਨ ਜਿਨ੍ਹਾਂ ਨੇ ਮੰਗ ਕੀਤੀ ਹੈ ਕਿ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਟਿਕਟ ਦਾ ਜਲਦੀ ਐਲਾਨ ਕੀਤਾ ਜਾਵੇ। ਸ੍ਰੀ ਮਾਂਗਟ ਨੇ ਕਿਹਾ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵਰਕਰਾਂ ਦੀ ਮੰਗ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਮਾਰਕੀਟ ਕਮੇਟੀ ਅਹਿਮਦਗੜ੍ਹ ਦੇ ਚੇਅਰਮੈਨ ਬਲਜਿੰਦਰ ਸਿੰਘ ਤੇ ਨਗਰ ਕੌਂਸਲ ਪ੍ਰਧਾਨ ਵਿਕਾਸ ਟੰਡਨ ਨੇ ਵੀ ਦਲੀਲ ਦਿੱਤੀ ਹੈ ਕਿ ਮੌਜੂਦਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਉਮੀਦਵਾਰੀ ਬਾਰੇ ਜਿੰਨਾ ਐਲਾਨ ਪਛੜ ਰਿਹਾ ਹੈ ਉਸ ਨਾਲ ਪਾਰਟੀ ਵਰਕਰਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ। ਉੱਧਰ ਯੂਥ ਵਿੰਗ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਢੀਂਡਸਾ, ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦਵਿੰਦਰ ਸਿੰਘ ਗਰਚਾ, ਸਾਬਕਾ ਵਿਧਾਇਕ ਜਸਵੀਰ ਸਿੰਘ ਖਗੂੰੜਾ, ਨਰਪੱਤ ਬਾਗੜੀਆਂ ਅਤੇ ਸਾਬਕਾ ਕ੍ਰਿਕਟ ਖਿਡਾਰੀ ਯੋਗਰਾਜ ਸਿੰਘ ਦੇ ਸਮਰਥਕ ਵੀ ਆਪਣੇ ਆਪਣੇ ਆਗੂ ਲਈ ਟਿਕਟ ਲਈ ਦਬਾਅ ਪਾਉਣ ਲਈ ਪੱਬਾਂ ਭਾਰ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All