ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ
ਦਿ ਈਸੜੂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਖੰਨਾ ਦੇ ਆਦੇਸ਼ ਅਨੁਸਾਰ ਮਿੱਥੇ ਪ੍ਰੋਗਰਾਮ ਮੁਤਾਬਕ ਸਰਬਸੰਮਤੀ ਨਾਲ ਹੋਈ। ਚੁਣੇ ਗਏ ਮੈਂਬਰਾਂ ਵਿੱਚ ਸਾਬਕਾ ਸਰਪੰਚ ਗੁਰਬਿੰਦਰ ਸਿੰਘ, ਤਰਨਪ੍ਰੀਤ ਸਿੰਘ, ਜਗਦੀਪ ਸਿੰਘ, ਤੇਜਿੰਦਰ ਸਿੰਘ ਗੋਪਾ,...
ਦਿ ਈਸੜੂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਖੰਨਾ ਦੇ ਆਦੇਸ਼ ਅਨੁਸਾਰ ਮਿੱਥੇ ਪ੍ਰੋਗਰਾਮ ਮੁਤਾਬਕ ਸਰਬਸੰਮਤੀ ਨਾਲ ਹੋਈ। ਚੁਣੇ ਗਏ ਮੈਂਬਰਾਂ ਵਿੱਚ ਸਾਬਕਾ ਸਰਪੰਚ ਗੁਰਬਿੰਦਰ ਸਿੰਘ, ਤਰਨਪ੍ਰੀਤ ਸਿੰਘ, ਜਗਦੀਪ ਸਿੰਘ, ਤੇਜਿੰਦਰ ਸਿੰਘ ਗੋਪਾ, ਜਗਮੀਤ ਸਿੰਘ ਜੱਗੀ, ਮਲਕੀਤ ਸਿੰਘ ਅਤੇ ਬੀਬੀ ਲਖਵੀਰ ਕੌਰ ਸ਼ਾਮਲ ਹਨ। ਸਭਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ ਤੈਅ ਏਜੰਡੇ ਮੁਤਾਬਕ ਹੋਵੇਗੀ। ਸਰਬਸੰਮਤੀ ਨਾਲ ਚੋਣ ਹੋਣ ’ਤੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਅਤੇ ਪ੍ਰਧਾਨ ਦੁੱਧ ਉਤਪਾਦਕ ਸਹਿਕਾਰੀ ਸਭਾ ਈਸੜੂ ਵੱਲੋਂ ਸਾਰੇ ਦੁੱਧ ਉਤਪਾਦਕਾਂ ਦਾ ਧੰਨਵਾਦ ਕੀਤਾ ਗਿਆ। ਸਰਬਸੰਮਤੀ ਨਾਲ ਚੁਣੇ ਮੈਂਬਰਾਂ ਨੂੰ ਵਧਾਈ ਦੇਣ ਵਾਲਿਆਂ ਵਿੱਚ ਏ ਆਰ ਦਵਿੰਦਰ ਸਿੰਘ, ਸੁਖਵੀਰ ਸਿੰਘ ਸੋਨੀ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਤੇਜਿੰਦਰ ਸਿੰਘ ਗੋਲੂ, ਪਰਮਿੰਦਰ ਸਿੰਘ ਸਾਬਕਾ ਪੰਚ, ਸੁਰਜੀਤ ਸਿੰਘ ਰਾਜੂ, ਭੁਪਿੰਦਰ ਸਿੰਘ ਪੰਚ, ਹਰਪ੍ਰੀਤ ਸਿੰਘ ਪੰਚ, ਸੁਖਦੇਵ ਸੇਬੀ, ਜਸਵੀਰ ਸਿੰਘ ਸੀਰਾ ਤੇ ਚਰਨਜੀਤ ਸਿੰਘ ਸ਼ਾਮਲ ਸਨ।

