ਪੱਤਰ ਪ੍ਰੇਰਕ
ਦੋਰਾਹਾ, 5 ਅਕਤੂਬਰ
ਬਿਜਲੀ ਬੋਰਡ ਨਾਲ ਸਬੰਧਤ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਦੇ ਮੈਂਬਰਾਂ ਦੀ ਇਕੱਤਰਤਾ ਅਜਮੀਲ ਖਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੈਨਸ਼ਨਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬਚਿੱਤਰ ਸਿੰਘ ਸਰਪ੍ਰਸਤ, ਸਰਬਜੀਤ ਸਿੰਘ ਪ੍ਰਧਾਨ, ਗੁਰਮੁੱਖ ਸਿੰਘ ਸੀਨੀਅਰ ਮੀਤ ਪ੍ਰਧਾਨ, ਨਿਰਮਲ ਸਿੰਘ ਤੇ ਬਚਿੱਤਰ ਸਿੰਘ ਮੀਤ ਪ੍ਰਧਾਨ, ਹਰਭੂਲ ਸਿੰਘ ਸਕੱਤਰ, ਪ੍ਰਿਤਪਾਲ ਸਿੰਘ ਸਕੱਤਰ, ਬਲਵਿੰਦਰ ਸਿੰਘ ਵਿੱਤ ਸਕੱਤਰ, ਕੁਲਵੰਤ ਸਿੰਘ ਜਥੇਬੰਦਕ ਸਕੱਤਰ, ਸੁਰਿੰਦਰਪਾਲ ਪ੍ਰੈੱਸ ਸਕੱਤਰ, ਰਾਮ ਸਵਰੂਪ ਐਡੀਟਰ, ਭੁਪਿੰਦਰ ਸਿੰਘ, ਬਲਜੀਤ ਸਿੰਘ, ਹਰਚੰਦ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ ਕਾਰਜਕਾਰੀ ਮੈਂਬਰ ਚੁਣੇ ਗਏ। ਨਵ-ਨਿਯੁਕਤ ਮੈਂਬਰਾਂ ਨੇ ਯੂਨੀਅਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਸਰਬਜੀਤ ਸਿੰਘ, ਹਰਭੂਲ ਸਿੰਘ ਤੇ ਗੁਰਮੁੱਖ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸੰਤੋਖ ਸਿੰਘ, ਚਮਕੌਰ ਸਿੰਘ, ਜਗਦੀਸ਼ ਸਿੰਘ, ਦਰਸ਼ਨ ਸਿੰਘ, ਪਾਲ ਸਿੰਘ, ਸੁਖਦੇਵ ਸਿੰਘ ਮਾਂਗਟ ਆਦਿ ਹਾਜ਼ਰ ਸਨ।