ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਫਰਵਰੀ
ਵਿਧਾਨ ਸਭਾ ਚੋਣਾਂ ਦੀ ਪੋਲਿੰਗ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਨੇ 18 ਫਰਵਰੀ ਤੋਂ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਾਂ ਪੈਣ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲਾ ਦਿਨ ਵੀ ਡਰਾਈ ਡੇਅ ਵਜੋੋਂ ਐਲਾਨਿਆ ਗਿਆ ਹੈ।ਡੀਸੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰ ਸਥਾਨਾਂ ’ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਰਾਤ ਸਮੇਂ ਕਾਫੀ ਦੇਰ ਤੱਕ ਹੋਟਲ, ਰੈਸਟੋਰੈਂਟ ਤੇ ਢਾਬੇ, ਸ਼ਰਾਬ ਦੀਆਂ ਦੁਕਾਨਾਂ ਆਦਿ ਖੁੱਲੇ ਰਹਿੰਦੇ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੈਰ ਕਾਨੂੰਨੀ ਧੰਦੇ ਕੀਤੇ ਜਾਦੇ ਹਨ। ਕਈ ਵਾਰੀ ਸ਼ਰਾਰਤੀ ਅਨਸਰਾਂ ਵਲੋੋ ਇਨ੍ਹਾਂ ਹੋਟਲਾਂ ਤੇ ਢਾਬਿਆਂ, ਸ਼ਰਾਬ ਦੀਆ ਦੁਕਾਨਾ ਤੇ ਹੁਲੜਬਾਜ਼ੀ ਕੀਤੀ ਜਾਂਦੀ ਹੈ, ਜਿਸ ਨਾਲ ਆਮ ਜਨਤਾ ਵਿਚ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਵੀ ਠੇਸ ਪਹੁੰਚਦੀ ਹੈ। ਇਸ ਲਈ ਰਾਤ ਦੇ ਸਮੇਂ ਹੋਟਲ ਤੇ ਢਾਬਿਆਂ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11 ਵਜੇ ਤੋਂ ਬਾਅਦ ਨਹੀਂ ਖੋਲ੍ਹੇ ਜਾ ਸਕਣਗੇ।