ਨੇੜਲੇ ਪਿੰਡ ਕਾਉਂਕੇ ਦੇ ਵਸਨੀਕ ਅਤੇ ਬਿਜਲੀ ਮਕੈਨਿਕ ਵਜੋਂ ਕੰਮ ਕਰਦੇ ਹਜ਼ਾਰਾ ਸਿੰਘ (40) ਦੀ ਅੱਜ ਸਵੇਰੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਜ਼ਾਰਾ ਸਿੰਘ ਬਿਜਲੀ ਮਕੈਨਿਕ ਦਾ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਕਿਸੇ ਵਿਅਕਤੀ ਦੀ ਬਿਜਲੀ ਸਪਲਾਈ ਵਾਲੀ ਤਾਰ ਲਾਉਣ ਲਈ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਪਤਾ ਲੱਗਾ ਕਿ ਪਿੰਡਾਂ ਵਿੱਚ ਬਿਜਲੀ ਸਪਲਾਈ ਦੁਪਹਿਰ ਕਰੀਬ 1.30 ਵਜੇ ਤੱਕ ਆਉਣੀ ਸੀ। ਇਸ ਦੇ ਮੱਦੇਨਜ਼ਰ ਉਹ ਬਿਜਲੀ ਦੀ ਸਪਲਾਈ ਕੱਟਣ ਲਈ ਮੁੱਖ ਟਰਾਂਸਫਾਰਮਰ ਕੋਲ ਗਿਆ। ਇਸ ਦੌਰਾਨ ਜਦੋਂ ਉਹ ਮੁੱਖ ਟਰਾਂਸਫਾਰਮਰ ਕੋਲ ਬਿਜਲੀ ਸਪਲਾਈ ਕੱਟਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ। ਹਜ਼ਾਰਾ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀਆਂ ਵਿੱਚ ਭਾਰੀ ਦੁੱਖ ਦੀ ਲਹਿਰ ਫੈਲ ਗਈ। ਹਜ਼ਾਰਾ ਸਿੰਘ ਬਿਜਲੀ ਮਕੈਨਿਕ ਦੇ ਕੰਮ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਨੂੰ ਆਟੋ ਰਿਕਸ਼ਾ ਰਾਹੀਂ ਲਿਜਾਣ-ਲਿਆਉਣ ਦਾ ਕੰਮ ਵੀ ਕਰਦਾ ਸੀ। ਹਜ਼ਾਰਾ ਸਿੰਘ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਇਕਲੌਤੀ ਧੀ ਨਾਲ ਪਿੰਡ ਕਾਉਂਕੇ ਵਿੱਚ ਰਹਿ ਰਿਹਾ ਸੀ। ਪਿੰਡ ਦੇ ਸਰਪੰਚ ਸਰਬਜੀਤ ਸਿੰਘ ਅਤੇ ਹੋਰ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਜ਼ਾਰਾ ਸਿੰਘ ਦੇ ਪਰਿਵਾਰ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਸਰਕਾਰੀ ਪੱਧਰ ’ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

