DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਜਲੀ ਕਾਮਿਆਂ ਵੱਲੋਂ ਸੰਘਰਸ਼ ਸ਼ੁਰੂ

ਮੰਨੀਆਂ ਮੰਗਾਂ ਲਾਗੂ ਨਾ ਹੋਣ ’ਤੇ ਰੋਸ ਪ੍ਰਗਟਾਇਆ; 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ’ਚ ਸ਼ਾਮਲ ਹੋਣ ਦਾ ਐਲਾਨ
  • fb
  • twitter
  • whatsapp
  • whatsapp
Advertisement

ਗੁਰਿੰਦਰ ਸਿੰਘ

ਲੁਧਿਆਣਾ, 30 ਜੂਨ

Advertisement

ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਫੋਰਮ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਬਿਜਲੀ ਕਾਮਿਆਂ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਹੋਣ ਦੇ ਰੋਸ ਵਜੋਂ ‘ਵਰਕ ਟੂ ਰੂਲ’ ਸ਼ੁਰੂ ਕਰ ਕੇ ਪੰਜਾਬ ਭਰ ਵਿੱਚ ਐਕਸੀਅਨਾਂ ਨੂੰ ਮੰਗ ਪੱਤਰ ਦਿੱਤੇ ਗਏ।

ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰਜ਼, ਗਰਿੱਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਪਾਵਰਕੋਮ/ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ, ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਪਾਵਰਕੌਮ ਅਤੇ ਟਰਾਂਸਕੋ ਵੱਲੋਂ ਐਡੀਸ਼ਨਲ ਐੱਸਡੀਓ ਇੰਜ. ਜਗਤਾਰ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ, ਸਰਤਾਜ ਸਿੰਘ, ਗੌਰਵ ਕੁਮਾਰ ਅਤੇ ਕੁਲਵੀਰ ਸਿੰਘ ਦੀ ਸਾਂਝੀ ਅਗਵਾਈ ਹੇਠ ਐਕਸੀਅਨ ਜਗਮੋਹਨ ਸਿੰਘ ਜੰਡੂ ਅਤੇ ਤਿੰਨੋਂ ਐੱਸਡੀਓਜ਼ ਨੂੰ ਮੰਗ ਪੱਤਰ ਦਿੱਤੇ ਗਏ।

ਇਸ ਮੌਕੇ ਆਗੂਆਂ ਨੇ ਦੱਸਿਆ ਕਿ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਜਿਨ੍ਹਾਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਸੀ, ਉਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਨਾ ਜਾਰੀ ਕਰਨ ਦੇ ਰੋਸ ਵਜੋਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਘੋਲ ਤਹਿਤ ‘ਵਰਕ ਟੂ ਰੂਲ’ ਸ਼ੁਰੂ ਕੀਤਾ ਗਿਆ ਹੈ ਜੋ ਮੰਨੀਆਂ ਮੰਗਾਂ ਲਾਗੂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਜਲਦੀ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਮਜਬੂਰਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਪੈਨਸ਼ਨਰ ਆਗੂ ਕੇਵਲ ਸਿੰਘ ਬਨਵੈਤ ਅਤੇ ਧਰਮਿੰਦਰ ਕੁਮਾਰ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਅਤੇ ਨੈਸ਼ਨਲ ਕੋ-ਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਸਿਟੀ ਐਂਪਲਾਈਜ਼ ਅਤੇ ਇੰਜਨੀਅਰਜ਼ ਦੇ ਸੱਦੇ ’ਤੇ 44 ਕਿਰਤ ਕਾਨੂੰਨ ਖ਼ਤਮ ਕਰ ਕੇ ਚਾਰ ਲੇਬਰ ਕੋਡ ਬਣਾਉਣ ਖਿਲਾਫ਼, ਸਰਕਾਰੀ ਬਿਜਲੀ ਕੰਪਨੀਆਂ ਦੇ ਨਿੱਜੀਕਰਨ ਅਤੇ ਬਿਜਲੀ ਸੋਧ ਬਿੱਲ 2025 ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਵੀ ਬਿਜਲੀ ਕਾਮੇ ਹਿੱਸਾ ਲੈਣਗੇ। ਇਸ ਮੌਕੇ ਜਗੀਰ ਸਿੰਘ, ਇੰਜ ਰਾਜੀਵ ਕੁਮਾਰ, ਗੁਰਪ੍ਰੀਤ ਸਿੰਘ, ਕਰਤਾਰ ਸਿੰਘ, ਦੀਪਕ ਕੁਮਾਰ, ਨਰਿੰਦਰ ਸਿੰਘ, ਰਾਮਦਾਸ, ਸ਼ਿਵ ਕੁਮਾਰ, ਕਮਲਜੀਤ ਸਿੰਘ, ਕਮਲਦੀਪ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।

Advertisement
×