DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

jagraon news: ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ ’ਤੇ ਜ਼ੋਰ

ਕਿਸਾਨਾਂ ਦਾ ਵਫ਼ਦ ਐੱਸ ਡੀ ਐੱਮ ਨੂੰ ਮਿਲਿਆ; ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਸਭਾ ਦੇ ਕਾਰਕੁਨ। -ਫੋਟੋ: ਸ਼ੇਤਰਾ
Advertisement

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦਾ ਵਫ਼ਦ ਅੱਜ ਇੱਥੇ ਉਪ ਮੰਡਲ ਮੈਜਿਸਟੇਰਟ (ਐੱਸ ਡੀ ਐੱਮ) ਬਾਦਲ ਦੀਨ ਨੂੰ ਮਿਲਿਆ ਅਤੇ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ’ਤੇ ਜ਼ੋਰ ਦਿੱਤਾ। ਐੱਸ ਡੀ ਐੱਮ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਜਥੇਬੰਦੀ ਦੇ ਆਗੂ ਗੁਰਦੀਪ ਸਿੰਘ ਕੋਟਉਮਰਾ ਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ ਕੀਤੀ ਜਾਵੇ। ਹਰ ਖੇਤ ਨੂੰ ਨਹਿਰੀ ਪਾਣੀ ਦੇਣ ਅਤੇ ਹਰੇਕ ਘਰ ਤਕ ਸ਼ੁੱਧ ਪੀਣ ਵਾਲੇ ਪਾਣੀ ਦੀ ਪਹੁੰਚ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਮੁਕਤ ਵਪਾਰ ਸਮਝੌਤਾ ਕਰਨ ਦੀ ਗੱਲ ਕਰਦਿਆਂ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਤਜਵੀਜ਼ਤ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਵਾਪਸ ਲੈਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ’ਚ ਕਰਜ਼ੇ ਦੀ ਹੱਦ ਵਧਾਉਣ, ਸਮੁੱਚੇ ਕਰਜ਼ੇ ਮੁਆਫ਼ ਕਰਨ, ਆਜ਼ਾਦੀ ਤੋਂ ਬਾਅਦ ਜ਼ਮੀਨਾਂ ਆਬਾਦ ਕਰਨ ਵਾਲੇ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਪਿਛਲੇ ਸਾਲ ਹੜ੍ਹਾਂ ਕਾਰਨ ਫ਼ਸਲਾਂ ਤੇ ਮਕਾਨਾਂ ਦੇ ਨੁਕਸਾਨ ਦੀ ਭਪਰਾਈ ਕਰਨ, ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਵਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਅਤੇ ਯੂਰੀਆ ਡੀ ਏ ਪੀ ਖਾਦ ਨਾਲ ਹੋਰ ਸਮੱਗਰੀ ਜਬਰਨ ਦੇ ਕੇ ਕੀਤੀ ਜਾਂਦੀ ਲੁੱਟ ਤੇ ਕਾਲਾਬਾਜ਼ਾਰੀ ਰੋਕਣ ’ਤੇ ਵੀ ਜ਼ੋਰ ਦਿੱਤਾ। ਵਫ਼ਦ ਵਿੱਚ ਰਾਜਦੀਪ ਸਿੰਘ, ਰਣਜੀਤ ਸਿੰਘ, ਪਰਮਜੀਤ ਕੌਰ, ਪਿਆਰੋ ਬਾਈ, ਅਮਰਜੀਤ ਕੌਰ, ਰਾਜ ਕੌਰ, ਗੁਰਦੇਵ ਕੌਰ, ਸੋਨੂੰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਆਦਿ ਸ਼ਾਮਲ ਸਨ।

Advertisement
Advertisement
×