DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shiromani Akali Dal ਦੀ ਮਜ਼ਬੂਤੀ ’ਤੇ ਜ਼ੋਰ

ਸਰਕਲ ਇੰਚਾਰਜਾਂ ਦੀ ਮੀਟਿੰਗ ਵਿੱਚ ਹੋੲੀਆਂ ਵਿਚਾਰਾਂ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ
Advertisement

ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਸਰਕਲ ਇੰਚਾਰਜਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀ ਮਜ਼ਬੂਤੀ ’ਤੇ ਚਰਚਾ ਕਰਦਿਆਂ 34 ਸਰਕਲ ਇੰਚਾਰਜਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪ੍ਰਧਾਨ ਭਿੰਦਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਜਸਪਾਲ ਸਿੰਘ ਗਿਆਸਪੁਰਾ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਜਗਬੀਰ ਸਿੰਘ ਸੋਖੀ ਨੇ ਆਗੂਆਂ ਨੂੰ ਜਲਦੀ ਤੋਂ ਜਲਦੀ ਵਾਰਡ ਪ੍ਰਧਾਨ ਨਿਯੁਕਤ ਕਰਨ ਅਤੇ ਹੋਰ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਭਵਿੱਖ ਨੂੰ ਬਚਾਉਣ ਲਈ ਸ਼੍ਰੋੋਮਣੀ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦਾ ਸੱਤਾ ਵਿੱਚ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੌਜੂਦਾ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ ਹੈ। ਅਕਾਲੀ ਆਗੂਆਂ ਨੇ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਔਰਤਾਂ ਦੇ ਖਾਤਿਆਂ ਵਿੱਚ ਬਣਦੀ ਰਕਮ ਦੀ ਬਜਾਏ ਸਿਰਫ਼ ਤਿੰਨ-ਤਿੰਨ ਹਜ਼ਾਰ ਰੁਪਏ ਪਾ ਕੇ ਸਰਕਾਰ ਆਪਣੀ ਵਾਹ-ਵਾਹੀ ਲੁੱਟਣ ਲਈ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਬਰਬਾਦ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ ਅਤੇ ਲੋਕ ਹੁਣ ਅਕਾਲੀ ਦਲ ਦੇ ਸ਼ਾਸਨ ਅਤੇ ਲੋਕ-ਭਲਾਈ ਸਕੀਮਾਂ ਨੂੰ ਯਾਦ ਕਰ ਰਹੇ ਹਨ।

Advertisement

ਅਕਾਲੀ ਦਲ ਦੇ ਚਾਰ ਸਰਕਲਾਂ ਦੀ ਕੋਰ ਕਮੇਟੀ ਐਲਾਨੀ

ਪਾਇਲ (ਦੇਵਿੰਦਰ ਜੱਗੀ): ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਿੰਡ ਘੁਡਾਣੀ ਕਲਾਂ ਵਿੱਚ ਹਲਕਾ ਪਾਇਲ ਅਧੀਨ ਆਉਂਦੇ ਚਾਰ ਸਰਕਲਾਂ ਪਾਇਲ ਸ਼ਹਿਰੀ, ਪਾਇਲ ਦਿਹਾਤੀ, ਦੋਰਾਹਾ ਸ਼ਹਿਰੀ ਅਤੇ ਦੋਰਾਹਾ ਦਿਹਾਤੀ ਦੀਆਂ ਕੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ। ਇਹ ਸੂਚੀ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਐੱਸ ਜੀ ਪੀ ਸੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਅਤੇ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੋਦ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤੀ ਗਈ। ਪਾਰਟੀ ਆਗੂਆਂ ਨੇ ਦੱਸਿਆ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਟਕਸਾਲੀ ਅਕਾਲੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਕੋਰ ਕਮੇਟੀ ਵਿੱਚ ਹਰਬੰਸ ਸਿੰਘ ਦੋਬੁਰਜੀ, ਮਨਜੀਤ ਸਿੰਘ ਗਿੱਦੜੀ, ਜਸਵੰਤ ਸਿੰਘ ਬਿਲਾਸਪੁਰ, ਪਰਮਿੰਦਰ ਸਿੰਘ ਕੱਦੋਂ, ਯਸ਼ਪਾਲ ਸ਼ਰਮਾ, ਜਗਵੀਰ ਸਿੰਘ ਬਰਮਾਲੀਪੁਰ, ਪਰਮਿੰਦਰ ਸਿੰਘ ਪਿੰਦਾ ਦੋਰਾਹਾ ਅਤੇ ਪ੍ਰਗਟ ਸਿੰਘ ਜੀਰਖ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪ੍ਰਮੁੱਖ ਆਗੂਆਂ ਅਤੇ ਸਰਪੰਚਾਂ-ਨੰਬਰਦਾਰਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

Advertisement

Advertisement
×