DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸਰਕਾਰ ਖ਼ਿਲਾਫ਼ ਸੰਘਰਸ਼ ਭਖਾੳੁਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਜਗਰਾਉਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ।
Advertisement

ਇੱਥੇ ਅੱਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਤੈਅ ਕਰ ਕੇ ਮੁਕਰਨ ਅਤੇ ਸਮੂਹਿਕ ਛੁੱਟੀ ਲੈ ਕੇ ਆਪਣੇ ਹੱਕਾਂ ਦੀ ਲੜਾਈ ਲੜਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦੇਣ ਵਾਲੇ ਮੁੱਖ ਮੰਤਰੀ ਖ਼ਿਲਾਫ਼ ਭੜਕੇ ਮੁਲਾਜ਼ਮਾਂ ਨੇ ਭੇਜੇ ਨੋਟਿਸਾਂ ਨੂੰ ਕਾਗਜ਼ ਦੇ ਟੁਕੜੇ ਕਰਾਰ ਦਿੰਦੇ ਸਰਕਾਰ ਖ਼ਿਲਾਫ਼ ਨਾਆਰੇਬਾਜ਼ੀ ਕੀਤੀ।

ਇੱਥੇ ਐੱਸ ਡੀ ਐੱਮ ਦਫ਼ਤਰ ਅੱਗੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਬਲਾਕ ਸਿੱਧਵਾਂ ਬੇਟ ਪ੍ਰਧਾਨ ਹਰਦੀਪ ਸਿੰਘ ਰਸੂਲਪੁਰ, ਪਰਮਜੀਤ ਸਿੰਘ ਦੁੱਗਲ, ਰਾਣਾ ਆਲਮਦੀਪ, ਪਟਵਾਰ ਯੂਨੀਅਨ ਦੇ ਪ੍ਰਧਾਨ ਹਰਮੇਸ਼ ਸਿੰਘ, ਜਸ਼ਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਪਟਵਾਰੀ, ਪਰਮਜੀਤ ਸਿੰਘ ਰੋਡਵੇਜ਼, ਪ੍ਰਿਤਪਾਲ ਸਿੰਘ, ਪਾਲ ਸਿੰਘ, ਅਸ਼ੋਕ ਭੰਡਾਰੀ, ਅਵਤਾਰ ਸਿੰਘ, ਜੋਗਿੰਦਰ ਆਜ਼ਾਦ, ਜਸਵੰਤ ਸਿੰਘ ਕਲੇਰ ਅਤੇ ਦਰਸ਼ਨ ਸਿੰਘ ਨੇ ਸਾਂਝੇ ਤੌਰ ’ਤੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦਾ ਵਿਰੋਧ ਕੀਤਾ। ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਬਦਲਾਖੋਰੀ ਘਟੀਆਂ ਚਾਲਾ ਨਾਲ ਸੰਘਰਸ਼ ਨੂੰ ਹੋਰ ਬਲ ਮਿਲੇਗਾ। ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਨਾਲ ਟੱਕਰ ਲੈਣ ਲਈ ਪੂਰੀ ਤਰ੍ਹਾਂ ਤਿਆਰੀ ਵਿੱਚ ਹਨ। ਇਸ ਮੌਕੇ ਅੰਮ੍ਰਿਤ ਕੌਰ, ਸਤਵੰਤ ਕੌਰ, ਸਾਗਰ ਗੋਇਲ, ਮਨੀਸ਼ ਪੱਲਣ, ਗੁਰਮਿੰਦਰ ਚੀਮਨਾ, ਅਰਵਿੰਦਰ ਸਿੰਘ ਕੋਹਲੀ, ਗੁਰਇਕਬਾਲ ਸਿੰਘ ਸਿੱਧੂ, ਇੰਦਰਪ੍ਰੀਤ ਸਿੰਘ ਸਣੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਕਾਰਕੁਨ ਹਾਜ਼ਰ ਸਨ। ਆਗੂਆਂ ਨੇ ਹਲਕਾ ਵਾਰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੀ ਸਲਾਹ ਦਿੱਤੀ ਅਤੇ 30 ਅਗਸਤ ਦੀ ਮੀਟਿੰਗ ਬਾਰੇ ਰੂਪ-ਰੇਖਾ ਤਿਆਰ ਕੀਤੀ।

Advertisement

Advertisement
Advertisement
×