DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸੰਘਰਸ਼ ਦਾ ਐਲਾਨ

ਬਜਟ ਸੈਸ਼ਨ ਦੌਰਾਨ 11 ਮਾਰਚ ਨੂੰ ਮੁਹਾਲੀ ’ਚ ਕਰਨਗੇ ਰੋਸ ਰੈਲੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ। -ਫੋਟੋ: ਇੰਦਰਜੀਤ ਵਰਮਾ
Advertisement
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਏਟਕ ਵਿੱਚ ਸ਼ਾਮਲ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਚਿਰਾਂ ਤੋਂ ਲਟਕਦਿਆਂ ਮਸਲਿਆਂ ਬਾਰੇ ਮੀਟਿੰਗ ਕੀਤੀ, ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹਿੱਸਾ ਲਿਆ। ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ’ਚ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ 11 ਮਾਰਚ ਨੂੰ ਗੁਰਦਆਰਾ ਸਾਹਿਬ ਫੇਜ਼ 6 ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ 5 ਅਤੇ 6 ਮਾਰਚ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰ ਕੇ ਇਸ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾਣ ਅਤੇ ਮਨਿਸਟੀਰੀਅਲ ਸਟਾਫ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਜਗਮੇਲ ਸਿੰਘ ਪੱਖੋਵਾਲ, ਰਾਮ ਲਾਲ ਰਾਮਾਂ ਪਟਿਆਲਾ, ਬਲਕਾਰ ਸਿੰਘ ਸਹੋਤਾ ਫਰੀਦਕੋਟ, ਚਰਨ ਸਿੰਘ ਤਾਜਪੁਰੀ, ਜੋਰਾ ਸਿੰਘ ਮਨਸੂਰਾਂ‌ ਅਤੇ ਲਾਭ ਸਿੰਘ ਮਲੌਦ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ-ਪੈਨਸ਼ਨਰ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ 8 ਤੋਂ 11 ਮਾਰਚ ਤੱਕ ਐਕਸ਼ਨ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਮੌਕੇ ਸੂਬਾ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੁਰਿੰਦਰ ਕੁਮਾਰ ਪੁਆਰੀ, ਗੁਰਮੇਲ ਸਿੰਘ ਮੈਲਡੇ ਅਤੇ ਗੁਰਪ੍ਰੀਤ ਸਿੰਘ ਮੰਗਵਾਲ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਦੀ ਸਫ਼ਲਤਾ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪਿਛਲੇ ਲਗਪਗ ਚਾਰ ਸਾਲ ਤੋਂ ਲਗਾਤਾਰ ਕੀਤੇ ਜਾ ਰਹੇ ਨਾਜਾਇਜ਼ ਖਰਚਿਆਂ ਅਤੇ ਮੀਡੀਆ ਵਿੱਚ ਫੋਕੀ ਇਸ਼ਤਿਹਾਰਬਾਜ਼ੀ ਕਾਰਨ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ, ਪਟਿਆਲਾ ਅਤੇ ਕਈ ਹੋਰ ਸ਼ਹਿਰਾਂ ਵਿੱਚ ਪੰਜਾਬ ਰਾਜ ਬਿਜਲੀ ਬੋਰਡ, ਪਾਵਰ ਕਾਰਪੋਰੇਸ਼ਨ ਅਤੇ ਕਈ ਹੋਰ ਅਦਾਰਿਆਂ ਦੀ ਬਹੁ ਕੀਮਤੀ ਜਾਇਦਾਦਾਂ ਨੂੰ ਵੇਚਣ ਦੀ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਮਸਲੇ ਹੱਲ ਕਰਨ ਦੀ ਅਪੀਲ ਕੀਤੀ।

Advertisement

Advertisement

Advertisement
×