ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਜੂਨ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਜ਼ਰਅੰਦਾਜ਼ ਕਰਨ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਨਿੰਦਾ ਕੀਤੀ ਹੈ। ਜ਼ਿਲ੍ਹਾ ਸਰਪ੍ਰਸਤ ਚਰਨ ਸਿੰਘ ਸਰਾਭਾ, ਚੇਅਰਮੈਨ ਗੁਰਮੇਲ ਸਿੰਘ ਮੈਲਡੇ ਅਤੇ ਪ੍ਰਧਾਨ ਹਰਬੰਸ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤੇ ਫ਼ੈਸਲੇ ਮੁਤਾਬਕ 4 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਪੰਜਾਬ ਸਰਕਾਰ ਦੇ ਪੁਤਲੇ ਅਤੇ ਬਜਟ ਦੀਆਂ ਕਾਪੀਆਂ ਫੂਕਣ ਦਾ ਫ਼ੈਸਲਾ ਕੀਤਾ ਗਿਆ ਹੈ। ਜਨਰਲ ਸਕੱਤਰ ਸੁਰਿੰਦਰ ਸਿੰਘ ਬੈਂਸ, ਟਹਿਲ ਸਿੰਘ ਸਰਾਭਾ, ਆਸ਼ਾ ਵਰਕਰ ਯੂਨੀਅਨ ਆਗੂ ਬਲਵੀਰ ਕੌਰ ਗਿੱਲ ਨੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।