ਰਾਮ ਗੋਪਾਲ ਰਾਏਕੋਟੀ
ਰਾਏਕੋਟ, 24 ਅਗਸਤ
ਬਲਾਕ ਰਾਏਕੋਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਸਾੜ ਕੇ ਐਨਪੀਐਸ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕੀਤਾ।
ਇਸ ਮੌਕੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ, ਜੰਗਪਾਲ ਸਿੰਘ, ਪ੍ਰਭਜੋਤ ਸਿੰਘ, ਸ਼ਿੰਗਾਰਾ ਸਿੰਘ, ਸੁਭਾਸ਼ ਗੋਇਲ ਆਦਿ ਨੇ ਕਿਹਾ ਕਿ ਅੱਜ ਪ੍ਰਦੇਸ਼ ਭਰ ਵਿਚ ‘ਪੀਐਫਆਰਡੀਏ’ ਦੇ 2003 ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਐਨਪੀਐਸ ਪੀੜਤ ਕਰਮਚਾਰੀ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਨੇ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੈਨਸ਼ਨ ਸੁਧਾਰ ਦੇ ਨਾਂ ’ਤੇ ਸਮਾਜਿਕ ਸੁਰੱਖਿਆ ਖੋਹ ਲਈ ਹੈ ਤੇ ਸ਼ੇਅਰ ਬਾਜ਼ਾਰ ਆਧਾਰਿਤ ਪੈਨਸ਼ਨ ਦੇ ਭਰੋਸੇ ਛੱਡ ਦਿੱਤਾ ਹੈ। ਕਰਮਚਾਰੀ ਸੇਵਾਮੁਕਤੀ ਤੋਂ ਬਾਅਦ ਨਿਗੂਣੀ ਤੇ ਨਾਮਾਤਰ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਇਸ ਕਾਰਨ ਕਰਮਚਾਰੀਆ ਵਿੱਚ ਜ਼ਬਰਦਸਤ ਰੋਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਐਨਪੀਐਸ ਰੱਦ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕਰੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ। ਆਗੂਆਂ ਨੇ ਦੱਸਿਆ ਕਿ 29 ਅਗਸਤ ਨੂੰ ਲੁਧਿਆਣਾ ਵਿਚ ਵੰਗਾਰ ਰੈਲੀ ਕੀਤੀ ਜਾ ਰਹੀ ਹੈ।
ਇਸ ਮੌਕੇ ਬਲਾਕ ਰਾਏਕੋਟ ਦੇ ਸਮੂਹ ਸੀਐੱਚਟੀ, ਐੱਚਟੀ ਅਤੇ ਅਧਿਆਪਕਾਂ ਸਣੇ ਰਾਜਨ ਸਿੰਘ, ਨਰਿੰਦਰ ਸਿੰਘ, ਸੰਜੀਵ ਕੁਮਾਰ, ਵਿਕਰਾਂਤ ਕੌੜਾ, ਰਾਜਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਆਪਕ ਹਾਜ਼ਰ ਸਨ।