Employees Protest: ਮੁਲਾਜ਼ਮਾਂ ਵੱਲੋਂ ਮੁਹਾਲੀ ਦੀ ਸੂਬਾਈ ਰੈਲੀ ’ਚ ਸ਼ਮੂਲੀਅਤ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਜਾਰੀ ਸੰਘਰਸ਼ ਤਹਿਤ ਅੱਜ ਮੁਹਾਲੀ ਵਿੱਚ ਕੀਤੀ ਸੂਬਾਈ ਰੈਲੀ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਕੀਤੇ ਮਾਰਚ ਵਿੱਚ ਸ਼ਮੂਲੀਅਤ ਕੀਤੀ। ਮੁਲਾਜ਼ਮ ਆਗੂਆਂ ਗੁਰਦੀਪ ਸਿੰਘ ਬਾਸੀ, ਰਮਨਜੀਤ...
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਜਾਰੀ ਸੰਘਰਸ਼ ਤਹਿਤ ਅੱਜ ਮੁਹਾਲੀ ਵਿੱਚ ਕੀਤੀ ਸੂਬਾਈ ਰੈਲੀ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਕੀਤੇ ਮਾਰਚ ਵਿੱਚ ਸ਼ਮੂਲੀਅਤ ਕੀਤੀ। ਮੁਲਾਜ਼ਮ ਆਗੂਆਂ ਗੁਰਦੀਪ ਸਿੰਘ ਬਾਸੀ, ਰਮਨਜੀਤ ਸਿੰਘ ਸੰਧੂ, ਪਰਮਿੰਦਰ ਸਿੰਘ ਮਲੌਦ, ਦੀਪਕ ਧਾਲੀਵਾਲ, ਜਸਵਿੰਦਰ ਸਿੰਘ ਐਤੀਆਣਾ, ਸੁਰਿੰਦਰ ਸਿੰਘ ਸੋਨੀ ਅਤੇ ਵੀਰਪਾਲ ਕੌਰ ਨੇ ਦੱਸਿਆ ਮੁਲਾਜ਼ਮਾਂ ਵੱਲੋਂ ਇਹ ਰੈਲੀ 17 ਜੁਲਾਈ 2020 ਤੋਂ ਬਾਅਦ ਭਰਤੀ ਵੱਖ ਵੱਖ ਵਿਭਾਗਾਂ ਅਦਾਰਿਆਂ ਅਤੇ ਬੋਰਡਾਂ ਦੇ ਮੁਲਾਜ਼ਮਾਂ ਦਾ ਵੱਡੇ ਪੱਧਰ ’ਤੇ ਸੋਸ਼ਣ ਕਰਨ ਖ਼ਿਲਾਫ਼ ਕੀਤੀ ਗਈ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਹੋਰਨਾਂ ਵਰਗਾਂ ਵਾਂਗ ਪੰਜਾਬ ਦੇ ਮੁਲਾਜ਼ਮਾਂ ਨਾਲ ਵੀ ‘ਆਪ’ ਨੇ ਕਈ ਵਾਅਦੇ ਕੀਤੇ ਸਨ ਪਰ ਉਹ ਵਫ਼ਾ ਨਹੀਂ ਹੋਏ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ 4161 ਮਾਸਟਰ ਕਾਡਰ ਭਰਤੀ ਨਾਲ ਸਬੰਧਤ 253 ਅਧਿਆਪਕਾਂ ਨੂੰ ਸੇਵਾਵਾਂ ਖ਼ਤਮ ਕਰਨ ਦੇ ਸ਼ੋਅ ਕਾਜ ਨੋਟਿਸ ਜਾਰੀ ਕਰਨ ਦੀ ਨਿਖੇਧੀ ਕੀਤੀ ਹੈ।

