DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Employees & Pensioners Protest: ਮੁਲਾਜ਼ਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ

ਹਡ਼ਤਾਲ ਕਾਰਨ ਦਫ਼ਤਰ ਬੰਦ; ੳੁਗਰਾਹਾਂ ਯੂਨੀਅਨ ਵੱਲੋਂ ਹਮਾਇਤ

  • fb
  • twitter
  • whatsapp
  • whatsapp
featured-img featured-img
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। -ਫੋਟੋਆਂ: ਹਿਮਾਂਸ਼ੂ ਮਹਾਜਨ
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੰਚ ਅਤੇ ਫਰੰਟ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਵੱਲੋਂ ਧਰਨਾ ਦਿੱਤਾ ਗਿਆ।

ਮੁਲਾਜ਼ਮਾਂ ਦੀ ਹੜਤਾਲ ਕਾਰਨ ਬੰਦ ਪਿਆ ਦਫ਼ਤਰ।
ਮੁਲਾਜ਼ਮਾਂ ਦੀ ਹੜਤਾਲ ਕਾਰਨ ਬੰਦ ਪਿਆ ਦਫ਼ਤਰ।

ਇਸ ਦੌਰਾਨ ਸਮੂਹ ਦਫ਼ਤਰੀ ਕਾਮਿਆਂ ਨੇ ਕੰਮ ਬੰਦ ਕਰ ਕੇ ਰੋਸ ਪ੍ਰਗਟ ਕੀਤਾ। ਰੈਲੀ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਜਥੇਬੰਦੀ ਦੀ ਸ਼ਮੂਲੀਅਤ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੀ ਅਤੇ ‘ਸਕੱਤਰੇਤ ਤੋਂ ਸਤੌਜ ਵਾਪਸੀ’ ਅੰਦੋਲਨ ਨੂੰ ਨਵਾਂ ਬਲ ਮਿਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿੱਚ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿਸ਼ਾਲ ਇਕੱਠ ਅਤੇ ਇਸ ਤੋਂ ਬਾਅਦ 27 ਅਗਸਤ ਦੇ ਪੰਜਾਬ ਬੰਦ ਦੀ ਸਫਲਤਾ ਤੋਂ ਬਾਅਦ ਵੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲ-ਮਟੋਲ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਗੰਭੀਰਤਾ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਕਰਨ ਦੀ ਬਜਾਏ ਮੁਲਾਜ਼ਮਾਂ ਦੇ ਬਕਾਇਆ 18 ਫ਼ੀਸਦੀ ਡੀ ਏ ਦੀ ਅਦਾਇਗੀ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਵੱਧ ਤਨਖ਼ਾਹ ਲੈ ਰਹੇ ਹਨ, ਜਦਕਿ ਹਕੀਕਤ ਇਸ ਦੇ ਉਲਟ ਹੈ। ਆਗੂਆਂ ਨੇ ਕਿਹਾ ਕਿ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖ਼ਾਹਾਂ ’ਤੇ ਕੰਮ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਸਿਰਫ਼ 18 ਫ਼ੀਸਦੀ ਬਕਾਇਆ ਡੀ ਏ ਦੀ ਅਦਾਇਗੀ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹੀ ਮੰਗ ਨਹੀਂ ਕਰ ਰਹੀਆਂ, ਸਗੋਂ ਮੁਲਾਜ਼ਮ ਮਾਰੂ ਦੇ ਪੱਤਰ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਭਵਿੱਖ ਵਿੱਚ ਹੋਣ ਵਾਲੀ ਸਾਰੀ ਭਰਤੀ ਨੂੰ ਛੇਵੇਂ ਪੰਜਾਬ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਰੈਗੂਲਰ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 11 ਅਤੇ 12 ਸਤੰਬਰ ਨੂੰ ਵੱਖ-ਵੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਸਬੰਧੀ ਦਿੱਤੇ ਗਏ ਪ੍ਰੋਗਰਾਮ ਨੂੰ ਹਰ ਪੱਖੋਂ ਸਫਲ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement

ਪਾਵਰਕੌਮ ਮੁਲਾਜ਼ਮਾਂ ਵੱਲੋਂ ਜਗਰਾਉਂ ਵਿੱਚ ਮੁਜ਼ਾਹਰਾ

ਜਗਰਾਉਂ (ਚਰਨਜੀਤ ਸਿੰਘ ਢਿੱਲੋਂ/ਜਸਬੀਰ ਸ਼ੇਤਰਾ): ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ, ਟੀ ਐੱਸ ਯੂ ਅਤੇ ਜੁਆਇੰਟ ਫੋਰਮ ਦੀ ਅਗਵਾਈ ਹੇਠ ਜਗਰਾਉਂ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਟੀ ਐੱਸ ਯੂ ਦੇ ਡਿਵੀਜ਼ਨ ਪ੍ਰਧਾਨ ਅਤੇ ਮੈਗਜ਼ੀਨ ਬਿਜਲੀ ਕਾਮਾ ਦੇ ਕੈਸ਼ੀਅਰ ਅਵਤਾਰ ਸਿੰਘ ਕਲੇਰ, ਜ਼ੋਨਲ ਪ੍ਰਧਾਨ ਸੁਖਵਿੰਦਰ ਸਿੰਘ ਕਾਉਂਕੇ, ਡਿਵੀਜ਼ਨ ਆਗੂ ਪਰਮਜੀਤ ਸਿੰਘ ਚੀਮਾ ਨੇ ਡੀ ਏ ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਨਾਜਾਇਜ਼ ਬਦਲੀਆਂ ਰੱਦ ਕਰਨ ਦੀ ਮੰਗ ਕਰਦਿਆਂ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ।। ਰੋਸ ਮੁਜਾਹਰੇ ਵਿੱਚ ਹਰਵਿੰਦਰ ਸਵੱਦੀ, ਭੁਪਿੰਦਰ ਸੇਖੋਂ, ਅਪਤਿੰਦਰ ਸਿੱਧੂ, ਮਨਜੀਤ ਕੁਮਾਰ, ਅਮਨਦੀਪ ਡੱਲਾ, ਅਜਮੇਰ ਕਲੇਰ, ਹਰਵਿੰਦਰ ਚੀਮਾ ਜੇ ਈ, ਹਰਦੀਪ ਢੋਲਣ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਾਮ ਚੰਦਰ, ਮਨਦੀਪ ਭਦੌੜ, ਕਰਮਜੀਤ ਸਿੰਘ, ਮਨਦੀਪ ਕਮਾਲਪੁਰਾ, ਗੁਰਪ੍ਰੀਤ ਸਿੰਘ, ਸੁਰਿੰਦਰ ਛਿੰਦਾ ਕਲੇਰ, ਗੁਰਿੰਦਰ ਡਾਂਗੀਆਂ, ਮਾਨਵਪਰੀਤ ਸਿੰਘ, ਅਲੋਕ ਹਰਿਆਣਾ, ਰਿੰਕੂ, ਇੰਦਰਜੀਤ ਸਿੰਘ, ਤਕਦੀਰ ਸਿੰਘ, ਸਨਮ ਕਾਉਂਕੇ, ਸਿਮਰਨ ਸਿੰਘ, ਪਵਨਦੀਪ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ।

Advertisement
×