ਡੀ ਐੱਮ ਸੀ ਹਸਪਤਾਲ ਦੇ ਬਾਹਰੋਂ ਕਬਜ਼ੇ ਹਟਾਏ
ਡੀ ਐੱਮ ਸੀ ਹਸਪਤਾਲ ਨੂੰ ਜਾਣ ਵਾਲੀ ਸੜਕ ’ਤੇ ਭੀੜ ਘੱਟ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅਤੇ ਟਰੈਫਿਕ ਪੁਲੀਸ ਨੇ ਸ਼ੁੱਕਰਵਾਰ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ ਐੱਮ ਸੀ ਐਂਡ ਐੱਚ) ਦੇ ਬਾਹਰ...
Advertisement
ਡੀ ਐੱਮ ਸੀ ਹਸਪਤਾਲ ਨੂੰ ਜਾਣ ਵਾਲੀ ਸੜਕ ’ਤੇ ਭੀੜ ਘੱਟ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅਤੇ ਟਰੈਫਿਕ ਪੁਲੀਸ ਨੇ ਸ਼ੁੱਕਰਵਾਰ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ ਐੱਮ ਸੀ ਐਂਡ ਐੱਚ) ਦੇ ਬਾਹਰ ਇੱਕ ਸਾਂਝੀ ਕਬਜ਼ਾ ਵਿਰੋਧੀ ਮੁਹਿੰਮ ਚਲਾਈ। ਕਬਜ਼ਾ ਵਿਰੋਧੀ ਮੁਹਿੰਮ ਦੌਰਾਨ ਦੋ ਅਸਥਾਈ ਟੈਕਸੀ ਸਟੈਂਡਾਂ ਸਣੇ ਇੱਕ ਦਰਜਨ ਤੋਂ ਵੱਧ ਕਬਜ਼ੇ ਹਟਾਏ ਗਏ। ਉਲੰਘਣਾ ਕਰਨ ਵਾਲਿਆਂ ਨੂੰ ਸੜਕ ਦੇ ਹਿੱਸੇ ’ਤੇ ਕਬਜ਼ਾ ਕਰਨਾ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਅਤੇ ਏ ਡੀ ਸੀ ਪੀ ਗੁਰਪ੍ਰੀਤ ਪੁਰੇਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਇਲਾਕੇ ਵਿੱਚ ਟਰੈਫਿਕ ਜਾਮ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ।
Advertisement
Advertisement
×

