ਪੱਤਰ ਪ੍ਰੇਰਕ
ਪਾਇਲ, 15 ਮਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੂੰ ਪਾਰਟੀ ਦਾ ਕੌਮੀ ਜਨਰਲ ਸਕੱਤਰ ਬਣਾਉਣ ਦੀ ਖੁਸ਼ੀ ਵਿੱਚ ਬਾਬਾ ਦਵਿੰਦਰ ਸਿੰਘ ਕੱਦੋਂ ਵੱਲੋਂ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਵਿਸ਼ੇਸ ਸਨਮਾਨ ਕੀਤਾ ਗਿਆ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਜਨੀਅਰ ਬੋਪਾਰਾਏ ਪਾਰਟੀ ਪ੍ਰਤੀ ਵੱਡੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਬਾਬਾ ਦਵਿੰਦਰ ਸਿੰਘ ਕੱਦੋਂ ਤੇ ਸਮੂਹ ਨਗਰ ਵਾਸੀਆਂ ਦਾ ਧੰਨਵਾਦ ਕੀਤਾ।