DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਹਮੀਦੀ ਦੇ ਉੱਦਮੀ ਕਿਸਾਨ ਵੱਲੋਂ ਦੁੱਧ ਪ੍ਰਾਸੈਸਿੰਗ ਪਲਾਂਟ ਸ਼ੁਰੂ

ਵੈਟਰਨਰੀ ’ਵਰਸਿਟੀ ਦੇ ਸਹਿਯੋਗ ਨਾਲ ਭਰੀ ਨਵੀਂ ਪੁਲਾਂਘ
  • fb
  • twitter
  • whatsapp
  • whatsapp
featured-img featured-img
ਡੇਅਰੀ ਪ੍ਰਾਸੈਸਿੰਗ ਪਲਾਂਟ ਦਾ ਉਦਘਾਟਨ ਕਰਦੇ ਡਾ. ਗਰੇਵਾਲ ਅਤੇ ਹੋਰ ਅਧਿਕਾਰੀ।
Advertisement
ਪਿੰਡ ਹਮੀਦੀ ਦੇ ਕਿਸਾਨ ਜਸਵੀਰ ਸਿੰਘ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਸਹਾਇਤਾ ਨਾਲ ਡੇਅਰੀ ਪ੍ਰਾਸੈਸਿੰਗ ਪਲਾਂਟ ਦੀ ਸਥਾਪਨਾ ਕੀਤੀ ਹੈ। ਇਸ ਦਾ ਉਦਘਾਟਨ ਵੈਟਰਨਰੀ ’ਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਪ੍ਰਾਜੈਕਟ ਦੇ ਸਿਰਮੌਰ ਅਧਿਕਾਰੀ ਡਾ. ਰਵਿੰਦਰ ਸਿੰਘ ਗਰੇਵਾਲ ਨੇ ਪ੍ਰਾਜੈਕਟ ਦੇ ਮੁੱਖ ਨਿਰੀਖਕ ਡਾ. ਪਰਮਿੰਦਰ ਸਿੰਘ ਅਤੇ ਬਾਕੀ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਕੀਤਾ ।

ਡਾ. ਗਰੇਵਾਲ ਨੇ ਇਸ ਪਲਾਂਟ ਦੀ ਸਥਾਪਨਾ ਸਬੰਧੀ ਮੁਬਾਰਕਬਾਦ ਦਿੰਦਿਆਂ ਜਸਵੀਰ ਸਿੰਘ ਦੀ ਦੂਰਦਰਸ਼ੀ ਸੋਚ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣਾ ਮੁਨਾਫ਼ਾ ਵਧਾਉਣ ਲਈ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।

Advertisement

ਡਾ. ਗੋਪਿਕਾ ਤਲਵਾੜ ਨੇ ਦੱਸਿਆ ਕਿ ਇਹ ਕਿਸਾਨ ਉੱਦਮੀ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੇ ਪਿੰਡ ਵਿੱਚ ਲਾਈਆਂ ਪ੍ਰਦਰਸ਼ਨੀਆਂ ਤੋਂ ਪ੍ਰੇਰਿਤ ਹੋਇਆ ਅਤੇ ਫਿਰ ਉਸ ਨੇ ਆਪਣਾ 500 ਲਿਟਰ ਸਮਰੱਥਾ ਵਾਲਾ ਪਲਾਂਟ ਸਥਾਪਤ ਕਰਨ ਦਾ ਫੈਸਲਾ ਕੀਤਾ। ਉਸ ਨੇ ਵੈਟਰਨਰੀ ਯੂਨੀਵਰਸਿਟੀ ਤੋਂ ਡੇਅਰੀ ਪ੍ਰਾਸੈਸਿੰਗ ਅਤੇ ਵਿਭਿੰਨ ਉਤਪਾਦ ਤਿਆਰ ਕਰਨ ਸਬੰਧੀ ਸਿਖਲਾਈ ਵੀ ਪ੍ਰਾਪਤ ਕੀਤੀ। ਹੁਣ ਇਹ ਇਕਾਈ ਦਹੀ, ਘਿਓ, ਪਨੀਰ, ਖੋਆ, ਮੱਖਣ ਅਤੇ ਕਰੀਮ ਦਾ ਉਤਪਾਦਨ ਕਰ ਰਹੀ ਹੈ। ਇਸ ਕਿਸਾਨ ਨੇ !ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ ਯੋਜਨਾ’ ਤਹਿਤ ਵਿੱਤੀ ਸਹਾਇਤਾ ਵੀ ਪ੍ਰਾਪਤ ਕੀਤੀ ਹੈ।

ਡਾ. ਪਰਮਿੰਦਰ ਸਿੰਘ ਨੇ ਕਿਸਾਨ ਦੀ ਪ੍ਰਸ਼ੰਸਾ ਕੀਤੀ। ਉੱਦਮੀ ਜਸਵੀਰ ਸਿੰਘ ਨੇ ਕਿਹਾ ਕਿ ਪ੍ਰਾਜੈਕਟ ‘ਫਾਰਮਰ ਫਸਟ’ ਤਹਿਤ ਯੂਨੀਵਰਸਿਟੀ ਦੇ ਮਾਹਿਰਾਂ ਦੀ ਅਗਵਾਈ ਅਤੇ ਸੰਸਥਾਗਤ ਸਹਾਇਤਾ ਨਾਲ ਉਸ ਨੂੰ ਡੇਅਰੀ ਕਿਸਾਨ ਤੋਂ ਅਗਲੀ ਪੁਲਾਂਘ ਪੁੱਟ ਕੇ ਉੱਦਮੀ ਬਣਨ ਦਾ ਮੌਕਾ ਪ੍ਰਾਪਤ ਮਿਲਿਆ।

Advertisement
×