ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਸਕਾਊਟ ਐਂਡ ਗਾਈਡੈਂਸ ਦੇ ਇੰਚਾਰਜ ਅਧਿਆਪਕ ਅਰਸ਼ਦੀਪ ਕੌਰ ਅਤੇ ਚਰਨਪ੍ਰੀਤ ਕੌਰ ਦੀ ਅਗਵਾਈ ਵਿੱਚ ਵਾਤਾਵਰਨ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਸਕੂਲ ਦੀ ਚਾਰ ਦੀਵਾਰੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ, ਜਿਸ ਵਿੱਚ ਸਕੂਲ ਦੇ ਸਕਾਊਟ ਐਂਡ ਗਾਈਡੈਂਸ ਦੇ ਵਿਦਿਆਰਥੀਆਂ ਨੇ ਆਪਣੀਆਂ ਰਵਾਇਤੀ ਪੁਸ਼ਾਕਾਂ ਪਹਿਨ ਕੇ ਸਕੂਲ ਦੀ ਚਾਰ ਦੀਵਾਰੀ ਵਿੱਚ ਅੰਗੂਰ, ਜਾਮਣ, ਆਮਲਾ ਆਦਿ ਦੇ ਵੰਨ ਸੁਵੰਨੇ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਬੜੇ ਹੀ ਉਤਸਾਹ ਪੂਰਵਕ ਢੰਗ ਨਾਲ ਭਾਗ ਲਿਆ।
ਇਸ ਸਬੰਧੀ ਇੰਚਾਰਜ ਅਧਿਆਪਕਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਬੱਚਿਆਂ ਵਿੱਚ ਵਾਤਾਵਰਨ ਦੀ ਸੰਭਾਲ ਬਾਰੇ ਮਨੁੱਖ ਦੀ ਜ਼ਿੰਮੇਵਾਰੀ ਸਬੰਧੀ ਭਾਵਨਾ ਪੈਦਾ ਕਰ ਕੇ ਉਨ੍ਹਾਂ ਵਿੱਚ ਪ੍ਰਕਿਰਤੀ ਦੀ ਸੁੰਦਰਤਾ ਅਤੇ ਹਰਿਆਵਲ ਬਰਕਰਾਰ ਰੱਖਣ ਵਰਗੇ ਸਦਾਚਾਰਕ ਗੁਣ ਪੈਦਾ ਕਰਨਾ ਸੀ। ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵਾਤਾਵਰਨ ਸੰਭਾਲ ਸਬੰਧੀ ਪਾਏ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਕੁਦਰਤ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਨਾ ਇਸ ਮੁਹਿੰਮ ਦਾ ਉਦੇਸ਼ ਹੈ।