ਕਾਲਜ ’ਚ ਲੇਖ ਰਚਨਾ ਮੁਕਾਬਲਾ ਕਰਵਾਇਆ
ਅੱਜ ਇਥੋਂ ਦੇ ਏ ਐੱਸ ਕਾਲਜ ਫਾਰ ਵਿਮੈਨ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਦੀ ਅਗਵਾਈ ਹੇਠ ਰਾਜਨੀਤੀ ਤੇ ਅਰਥ ਸ਼ਾਸ਼ਤਰ ਵਿਭਾਗ ਵੱਲੋਂ ਲੀਗਲ ਸਰਵਿਸ ਡੇਅ/ਲੀਗਲ ਲਿਟਰੇਸੀ ਡੇਅ ਨਾਲ ਸਬੰਧਤ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਭਾਗ ਮੁਖੀ ਕਮਲਪ੍ਰੀਤ ਸਿੰਘ ਨੇ...
Advertisement
ਅੱਜ ਇਥੋਂ ਦੇ ਏ ਐੱਸ ਕਾਲਜ ਫਾਰ ਵਿਮੈਨ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਦੀ ਅਗਵਾਈ ਹੇਠ ਰਾਜਨੀਤੀ ਤੇ ਅਰਥ ਸ਼ਾਸ਼ਤਰ ਵਿਭਾਗ ਵੱਲੋਂ ਲੀਗਲ ਸਰਵਿਸ ਡੇਅ/ਲੀਗਲ ਲਿਟਰੇਸੀ ਡੇਅ ਨਾਲ ਸਬੰਧਤ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਭਾਗ ਮੁਖੀ ਕਮਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਲੀਗਲ ਸਰਵਿਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਹੋਏ ਮੁਕਾਬਲਿਆਂ ਵਿਚ ਦਰਸ਼ਪ੍ਰੀਤ ਕੌਰ ਨੇ ਪਹਿਲਾ, ਇਵਨੀਤ ਕੌਰ ਤੇ ਤਨੀਸ਼ਾ ਨੇ ਦੂਜਾ ਅਤੇ ਸਿਮਰਨਪ੍ਰੀਤ ਕੌਰ ਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਐਡਵੋਕੇਟ ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਕਵਿਤਾ ਗੁਪਤਾ ਨੇ ਜੇਤੂਆਂ ਨੂੰ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ।
Advertisement
Advertisement
