ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਈਟੀਟੀ ਯੂਨੀਅਨ ਦੀ ਮੀਟਿੰਗ
ਈਟੀਟੀ ਅਧਿਆਪਕ ਯੂਨੀਅਨ ਸਮਰਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ ਸਿੰਘ ਭੜ੍ਹੀ ਅਤੇ ਜਨਰਲ ਸਕੱਤਰ ਸੁਖਵੀਰ ਸਿੰਘ ਬਾਠ ਦੀ ਰਹਿਨੁਮਾਈ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਰਿੰਦਰ ਸਿੰਘ ਭੜ੍ਹੀ ਨੇ ਦੱਸਿਆ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 31 ਅਗਸਤ ਨੂੰ ਈਟੀਟੀ ਅਧਿਆਪਕ ਯੂਨੀਅਨ ਜੰਗੀ ਪੱਧਰ ਤੇ ਲੜਾਈ ਦਾ ਅਗਾਜ ਕਰਨ ਜਾ ਰਹੀ ਹੈ, ਜਿਸ ਸਬੰਧੀ 31 ਅਗਸਤ ਨੂੰ ਜਲੰਧਰ ਵਿਖੇ ਹੋਣ ਜਾ ਰਹੀ ਕਨਵੈਨਸ਼ਨ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੀ ਜ਼ਿਲ੍ਹਾ ਪੱਧਰੀ ਲੀਡਰਸ਼ਿਪ ਅਤੇ ਬਲਾਕ ਪੱਧਰ ਦੀ ਲੀਡਰਸ਼ਿਪ ਸਮੂਲੀਅਤ ਕਰੇਗੀ।
ਇਸ ਮੌਕੇ ਸੁਖਵੀਰ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੁੱਚੇ ਕਰਮਚਾਰੀਆਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਵੀ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੋਇਆ ਹੈ ਪਰ ਸਰਕਾਰ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ। ਇਸ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਆਪਕਾਂ ਵੱਲੋਂ 31 ਅਗਸਤ ਦੀ ਕਨਵੈਸ਼ਨ ਭਾਗ ਲੈਣ ਦਾ ਹੱਥ ਖੜ੍ਹੇ ਕਰਕੇ ਅਹਿਦ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਵਿੱਚ ਪੂਰਨ ਸਾਥ ਦੇਣ ਦਾ ਭਰੋਸਾ ਦਿਵਾਇਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਸੂਬਾ ਪੱਧਰ ਤੋਂ ਸਮਰਾਲਾ ਬਲਾਕ ਤੋਂ ਜਿੰਨੇ ਅਧਿਆਪਕ ਜਲੰਧਰ ਲਿਆਉਣ ਲਈ ਸੱਦਾ ਲੱਗੇਗਾ ਉਸ ਤੋਂ ਵੱਧ ਗਿਣਤੀ ਵਿੱਚ ਅਧਿਆਪਕ ਜਲੰਧਰ ਜਾਣਗੇ।
ਅੱਜ ਦੀ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਾਸਟਰ ਜਸਵੀਰ ਸਿੰਘ, ਕਸ਼ਮੀਰਾ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ, ਅਸ਼ਵਨੀ ਕੁਮਾਰ, ਪੁਸ਼ਿਵੰਦਰ ਸਿੰਘ, ਜਸਵਿੰਦਰ ਸਿੰਘ, ਮੈਡਮ ਨੀਤੂ, ਰੀਤੂ, ਮਨਪ੍ਰੀਤ ਕੌਰ, ਸਪਨਾ, ਅਨੀਤਾ, ਸੁਮਨ ਅਤੇ ਸ਼ੁਸ਼ਮਾ ਤੇ ਹੋਰ ਹਾਜ਼ਰ ਸਨ।