ਗੁਰੁ ਰਾਮਦਾਸ ਕੀਰਤਨੀ ਜਥੇ ਵੱਲੋਂ ਗੁਰਦੁਆਰਾ ਦਸਮੇਸ਼ ਸਿੰਘ ਸਭਾ ਜੇ ਬਲਾਕ ਭਾਈ ਰਣਧੀਰ ਸਿੰਘ ਨਗਰ ਵਿੱਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਸਬੰਧੀ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਭਾਈ ਕਰਨੈਲ ਸਿੰਘ ਅਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਤਰਨਜੀਤ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਹਰਦੇਵ ਸਿੰਘ ਅਤੇ ਭਾਈ ਰਜਿੰਦਰ ਸਿੰਘ ਮੁੱਲਾਂਪੁਰ ਵਾਲੇ ਹਜ਼ੂਰੀ ਕਥਾ ਵਾਚਕ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਅਤੇ ਗੁਰੂ ਰਾਮਦਾਸ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਸੁਰਿੰਦਰਪਲ ਸਿੰਘ ਸੂਰੀ, ਐਡਵੋਕੇਟ ਗਗਨਪਰੀਤ ਸਿੰਘ ਪੱਪੂ ਅਤੇ ਪਰਮਿੰਦਰ ਸਿੰਘ ਖਾਲਸਾ ਨੇ ਕੀਰਤਨੀ ਜੱਥਿਆਂ ਨੂੰ ਨਮਾਨਿਤ ਕੀਤਾ। ਸਮਾਗਮ ਦੌਰਾਨ ਪ੍ਰਧਾਨ ਤਜਿੰਦਰਪਾਲ ਸਿੰਘ, ਸੁਰਜੀਤ ਸਿੰਘ ਅਰੋੜਾ, ਰਵਿੰਦਰ ਸਿੰਘ ਬੇਦੀ, ਗੁਲਸ਼ਨ ਸਿੰਘ ਬੁੱਟਰ, ਭੁਪਿੰਦਰ ਸਿੰਘ ਮਿੰਕੂ, ਬੀਰ ਸਿੰਘ, ਦਵਿੰਦਰਪਾਲ ਸਿੰਘ ਨਾਗੀ, ਜਗਜੀਤ ਸਿੰਘ ਰਾਜੂ, ਕੁਲਜੀਤ ਸਿੰਘ, ਸੁਰਜੀਤ ਸਿੰਘ ਗਲੈਕਸੀ, ਸਿਮਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ, ਮੰਨਪ੍ਰੀਤ ਸਿੰਂਘ ਅਤੇ ਰਾਜੇਸ਼ ਗੁਪਤਾ ਹਾਜ਼ਰ ਸਨ।