ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸਮਾਗਮ
ਲੁਧਿਆਣਾ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਸਫ਼ਰ-ਏ-ਸ਼ਹਾਦਤ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ...
Advertisement
ਲੁਧਿਆਣਾ:
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਸਫ਼ਰ-ਏ-ਸ਼ਹਾਦਤ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਪਟਿਆਲਾ ਤੇ ਭਾਈ ਬਲਪ੍ਰੀਤ ਸਿੰਘ ਲੁਧਿਆਣਾ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਇੰਦਰਬੀਰ ਸਿੰਘ ਬੱਤਰਾ, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ ਅਤੇ ਵਿਜੈ ਕੁਮਾਰ ਸੂਦ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement