ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਜੁਲਾਈ
ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਗਰਾਮ ਵਿੱਚ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਫ਼ਤਿਹ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਜਿਨ੍ਹਾਂ ਵੱਲੋਂ ਸਾਲ 2006 ਤੋਂ 2025 ਤੱਕ ਲਗਾਤਾਰ 19 ਸਾਲ ਕਥਾ ਅਤੇ ਗੁਰਮਤਿ ਵਿਚਾਰਾਂ ਕੀਤੀਆਂ। ਉਨ੍ਹਾਂ ਵੱਲੋਂ ਸ੍ਰੀ ਸਹਿਜ ਪਾਠ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਅਤੇ ਬੱਚਿਆਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਗੁਰਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਅੱਜ ਉਨਾਂ ਦੀ ਸ਼ਾਨਦਾਰ ਵਿਦਾਇਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਸਚਦੇਵਾ, ਅਰਵਿੰਦਰ ਪਾਲ ਸਿੰਘ ਬੰਟੀ, ਭੁਪਿੰਦਰ ਸਿੰਘ ਮਨੋਚਾ, ਜਸਬੀਰ ਸਿੰਘ ਖੁਰਾਨਾ, ਹਰਵਿੰਦਰ ਮੋਹਨ ਸਿੰਘ ਖਾਲਸਾ, ਹਰਜੀਤ ਸਿੰਘ ਅਹੂਜਾ, ਹਰਪ੍ਰੀਤ ਸਿੰਘ, ਕੰਵਲਜੀਤ ਸਿੰਘ ਬਿੱਟੂ, ਹਰਜੀਤ ਸਿੰਘ ਆਨੰਦ, ਡਾ:ਬੀਰਜੋਤ ਸਿੰਘ, ਮਨਜੀਤ ਸਿੰਘ, ਚਰਨਜੀਤ ਸਿੰਘ, ਬੀਬੀਆਂ ਅਤੇ ਮੈਂਬਰ। ਇਸ ਮੌਕੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਜੱਥੇਬੰਦੀਆ ਅਤੇ ਸੁਸਾਇਟੀਆਂ ਨੇ ਵੀ ਉਨਾਂ ਦਾ ਸਨਮਾਨ ਕੀਤਾ।
ਯੂਨਾਈਟਿਡ ਸਿੱਖਸ ਵੱਲੋਂ ਗਿਆਨੀ ਫ਼ਤਿਹ ਸਿੰਘ ਨੂੰ ਬਾਬਾ ਬੁੱਢਾ ਜੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਗਿਆਨੀ ਫਤਿਹ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤ ਅਤੇ ਜਥੇਬੰਦੀਆ ਦੇ ਅਣਥਕ ਸਹਿਯੋਗ ਦਾ ਦਿਲ ਦੀਆਂ ਗਹਿਰਾਈਆ ਤੋਂ ਧੰਨਵਾਦ ਕੀਤਾ।