ਦੋਰਾਹਾ: ਇੱਥੇ ਅੱਜ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਸੰਸਥਾਪਕ ਡਾ.ਈਸ਼ਵਰ ਸਿੰਘ ਦੇ 102ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਾਲਜ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠਾਂ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਿੱਧੂ ਹਸਪਤਾਲ ਤੋਂ ਡਾ. ਗੁਰਸ਼ਰਨ ਕੌਰ ਸਿੱਧੂ ਅਤੇ ਐੱਸਡੀਐੱਮ ਜਸਲੀਨ ਕੌਰ ਭੁੱਲਰ ਮੁੱਖ ਮਹਿਮਾਨ ਤੋਂ ਇਲਾਵਾ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਰੂਪ ਬਰਾੜ ਅਤੇ ਸਰਤਾਜ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪ੍ਰਿੰਸੀਪਲ ਡਾ.ਨਿਰਲੇਪ ਕੌਰ ਨੇ ਡਾ. ਈਸ਼ਵਰ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਗੀਤ, ਸੰਗਤੀ, ਨਾਟਕ, ਟੱਪੇ ਅਤੇ ਗਿੱਧੇ ਦੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਿਆ। -ਨਿੱਜੀ ਪੱਤਰ ਪ੍ਰੇਰਕ