ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ’ਚ ਸਮਾਗਮ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋ. ਰਾਜਿੰਦਰ ਕੌਰ ਨੇ ਕੀਰਤਨ ਕੀਤਾ। ਧਾਰਮਿਕ ਲੈਕਚਰਾਰ...
Advertisement
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋ. ਰਾਜਿੰਦਰ ਕੌਰ ਨੇ ਕੀਰਤਨ ਕੀਤਾ। ਧਾਰਮਿਕ ਲੈਕਚਰਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਧਰਮ ਨਾਲ ਜੋੜੇ ਜਾਣ ਲਈ ਸਮੇਂ ਸਮੇਂ ’ਤੇ ਇਹ ਕਾਰਜ ਕੀਤੇ ਜਾਂਦੇ ਹਨ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਧਾਰਮਿਕ ਲਿਟਰੇਚਰ ਵੰਡਦਿਆਂ ਕਿਹਾ ਕਿ ਅਜੌਕੇ ਸਮੇਂ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ’ਚ ਪ੍ਰਪੱਕ ਹੋਣ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ।
Advertisement
Advertisement