ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸਤੰਬਰ
ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਪੁਰਾਣੀ ਸਬਜ਼ੀ ਮੰਡੀ ਵੱਲੋਂ ਮਾਤਾ ਵਿਪਨਪ੍ਰੀਤ ਕੌਰ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਕੀਰਤਨੀ ਜਥਾ ਭਾਈ ਬਲਪ੍ਰੀਤ ਸਿੰਘ ਅਤੇ ਬਾਬਾ ਤੇਜਿੰਦਰ ਸਿੰਘ ਜਿੰਦੂ ਨਾਨਕਸਰ ਵਾਲਿਆਂ ਨੇ ਕੀਰਤਨ ਕੀਤਾ। ਮਾਤਾ ਵਿਪਨਪ੍ਰੀਤ ਕੌਰ ਨੇ ਸੰਗਤ ਨੂੰ ਨਾਮ ਬਾਣੀ ਨਾਲ ਜੁੜ ਕੇ ਗੁਰੂ ਵਾਲੇ ਬਣਨ ਅਤੇ ਅਪੀਲ ਕੀਤੀ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਉਚੇਚੇ ਤੌਰ ਤੇ ਨਤਮਸਤਕ ਹੋਏ। ਮਾਤਾ ਵਿਪਨਪ੍ਰੀਤ ਕੌਰ, ਇੰਦਰਜੀਤ ਸਿੰਘ ਸ਼ੰਟੀ, ਤਜਿੰਦਰ ਸਿੰਘ ਗਲਹੋਤਰਾ ਅਤੇ ਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ। ਸਮਾਗਮ ਵਿੱਚ ਕੰਵਲਜੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ ਸ਼ੰਮੀ, ਰਾਜੂ ਚਾਵਲਾ, ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ, ਨਵਦੀਪ ਸਿੰਘ ਪੈਨੀ ਅਤੇ ਗੂਗਲ ਸਿੰਘ ਵੀ ਹਾਜ਼ਰ ਸਨ।