ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਮਈ
ਪੀਏਯੂ ਐਂਪਲਾਈਜ਼ ਯੂਨੀਅਨ ਦੀਆਂ 2022-24 ਦੀਆਂ ਚੋਣਾਂ ਲਈ ਬਲਦੇਵ ਸਿੰਘ ਵਾਲੀਆ ਅਤੇ ਮਨਮੋਹਨ ਸਿੰਘ ਦੀ ਅਗਵਾਈ ਵਿੱਚ ਲਗਾਤਾਰ ਚੌਥੀ ਵਾਰ ਜਿੱਤ ਪ੍ਰਾਪਤ ਕਰਨ ਬਾਅਦ ਨਵੀਂ ਚੁਣੀ ਗਈ ਐਗਜ਼ੈਕਟਿਵ ਕੌਂਸਲ ਵੱਲੋਂ ਅੱਜ ਪਾਲ ਆਡੀਟੋਰੀਅਮ ਵਿੱਚ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੀਏਯੂ ਦੇ ਕੰਪਟਰੋਲਰ ਡਾ. ਸੰਦੀਪ ਕਪੂਰ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡੀਨ ਕਾਲਜ ਆਫ ਐਗਰੀਕਲਚਰਲ ਇੰਜ. ਡਾ. ਅਸ਼ੋਕ ਕੁਮਾਰ ਅਤੇ ਮਾਹਿਰ ਵਿਗਿਆਨੀ ਅਤੇ ਲਾਇਬ੍ਰੇਰੀਅਲ ਡਾ. ਜਸਕਰਨ ਸਿੰਘ ਮਾਹਲ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਜਨਰਲ ਸਕੱਤਰ ਮਨਮੋਹਨ ਸਿੰਘ ਨੇ ਮੁਲਾਜ਼ਮਾਂ ਅਤੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਮੁਲਾਜ਼ਮਾਂ ਦਾ ਉਨ੍ਹਾਂ ਦੀ ਟੀਮ ਨੂੰ ਲਗਾਤਾਰ ਚੌਥੀ ਵਾਰ ਜਿਤਾਉਣ ਲਈ ਧੰਨਵਾਦ ਕੀਤਾ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਆਏ ਅਧਿਕਾਰੀਆਂ ਨੂੰ ਸੌਂਪਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਾਲ ਬਹਾਦਰ ਯਾਦਵ, ਗੁਰਪ੍ਰੀਤ ਢਿੱਲੋਂ, ਨਵਨੀਤ ਸ਼ਰਮਾ, ਕੇਸ਼ਵ ਰਾਏ ਸੈਣੀ, ਧਰਮਿੰਦਰ ਸਿੰਘ ਸਿੱਧੂ, ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੋਹੀ, ਹਰਮਿੰਦਰ ਸਿੰਘ, ਮੋਹਨ ਲਾਲ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਨੰਦ ਕਿਸ਼ੋਰ, ਅਵਤਾਰ ਚੰਦ, ਅਮਰਜੀਤ ਸਿੰਘ ਆਦਿ ਸ਼ਾਮਲ ਹੋਏ।