DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Khalsa College ’ਚ ਸਾਕਾ ਸਾਰਾਗੜ੍ਹੀ ਨੂੰ ਸਮਰਪਿਤ ਸਮਾਗਮ

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ; ਬਲਬੀਰ ਸਿੰਘ ਸਰਾਂ ਦੀ ਪੁਸਤਕ ਰਿਲੀਜ਼

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਖ਼ਾਲਸਾ ਕਾਲਜ ਫਾਰ ਵਿਮੈਨ ਦੇ ਪੋਸਟ ਗ੍ਰੈਜ਼ੂਏਟ ਪੰਜਾਬੀ ਅਤੇ ਇਤਿਹਾਸ ਵਿਭਾਗ ਵੱਲੋਂ ਸਾਰਾਗੜ੍ਹੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਾਕਾ ਸਾਰਾਗੜ੍ਹੀ ਦੀ 129ਵੀਂ ਵਰ੍ਹੇਗੰਢ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ 12 ਸਤੰਬਰ 1897 ਨੂੰ ਇਤਿਹਾਸਕ ਸਾਰਾਗੜ੍ਹੀ ਦੀ ਲੜਾਈ ਵਿੱਚ ਬਹਾਦਰੀ ਨਾਲ ਜੂਝਣ ਵਾਲੇ 36 ਸਿੱਖ ਬਟਾਲੀਅਨ ਦੇ 21 ਸਿੱਖ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਸ਼ਬਦ ਗਾਇਨ ਨਾਲ ਆਰੰਭ ਹੋਏ ਇਸ ਸਮਾਗਮ ਵਿੱਚ ਲੈਫਟੀਨੈਂਟ ਜਰਨਲ (ਰਿਟਾ.) ਡਾ. ਜੇ ਐੱਸ ਚੀਮਾ, ਕਰਨਲ (ਰਿਟਾ.) ਬਲਬੀਰ ਸਿੰਘ ਸਰਾਂ ਅਤੇ ਬ੍ਰਿਗੇਡੀਅਰ ਪੀ ਐੱਸ ਚੀਮਾ, ਗਰੁੱਪ ਕਮਾਂਡਰ ਐੱਨ ਸੀ ਸੀ ਕਰਨਦੀਪ ਸਿੰਘ ਚੀਮਾ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਹੀਦ ਭਾਈ ਸਾਹਿਬ ਸਿੰਘ ਅਤੇ ਸ਼ਹੀਦ ਗੁਰਮੁਖ ਸਿੰਘ ਦੀ ਚੌਥੀ ਪੀੜ੍ਹੀ ਦੇ ਵਾਰਿਸਾਂ ਨੇ ਵੀ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਕਿਹਾ ਕਿ ਇਹ ਕੁਰਬਾਨੀ ਦੇਸ਼ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਅਤੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਕੋਆਰਡੀਨੇਟਰ ਰਣਜੀਤ ਸਿੰਘ ਖਾਲਸਾ ਨੇ ਵੀ ਲੜਾਈ ਦੇ ਇਤਿਹਾਸਕ ਪਹਿਲੂਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਾਕਾ ਸਾਰਾਗੜ੍ਹੀ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ ਅਤੇ ਕਰਨਲ (ਰਿਟਾ.) ਬਲਬੀਰ ਸਿੰਘ ਸਰਾਂ ਦੀ ਪੁਸਤਕ ਰਿਲੀਜ਼ ਕੀਤੀ ਗਈ। ਵਰ੍ਹੇਗੰਢ ਨੂੰ ਸਮਰਪਿਤ ਕਰਵਾਈ ਗਈ ਅੰਤਰ-ਸਕੂਲ ਕਾਲਜ ਪੇਂਟਿੰਗ ਅਤੇ ਚਿੱਤਰਕਲਾ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ। ਕਾਲਜ ਦੀ ਵਿਦਿਆਰਥਣ ਬਾਣੀ ਖੁਰਾਣਾ ਨੇ ਸਾਰਾਗੜ੍ਹੀ ਦੀ ਲੜਾਈ ਨਾਲ ਸਬੰਧਤ ਕਵਿਤਾ ਦਾ ਉਚਾਰਨ ਕਰ ਕੇ ਸਾਰਿਆਂ ਦਾ ਮਨ ਮੋਹ ਲਿਆ। ਅੰਤ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਹੋਈਆਂ ਨਾਮਵਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement
×