ਸਕੂਲ ’ਚ ਗੁਰਪੁਰਬ ਨੂੰ ਸਮਰਪਿਤ ਸਮਾਗਮ
ਇਥੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿੱਚ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ...
ਇਥੇ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿੱਚ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਪੰਜਾਬੀ ਅਧਿਆਪਕ ਬਲਵਿੰਦਰ ਸਿੰਘ ਅਤੇ ਹਰਵਿੰਦਰ ਕੌਰ ਨੇ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੁਇੱਜ਼ ਕਰਵਾਏ, ਜਿਸ ਵਿੱਚ ਗੁਰੂ ਨਾਨਕ ਦੇਵ ਦੇ ਜੀਵਨ, ਉਪਦੇਸ਼ਾਂ ਤੇ ਸਿੱਖ ਇਤਿਹਾਸ ਨਾਲ ਜੁੜੇ ਸਵਾਲ ਪੁੱਛੇ ਗਏ। ਇਸ ਮੁਕਾਬਲੇ ਵਿੱਚ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਨੌਵੀ ਤੋਂ ਬਾਰਵੀਂ ਦੇ ਵਿਦਿਆਰਥੀਆਂ ਲਈ ਚਿੱਤਰਕਾਰੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਚਿੱਤਰਾਂ ਰਾਹੀਂ ਉਜਾਗਰ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਜਾਗਰੂਕ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

