ਸੇਵਾ ਤੇ ਸਿਮਰਨ ਦੇ ਪੁੰਜ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਿਆਈ ਦਿਵਸ ਸਬੰਧੀ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ ਪਟਿਆਲੇ ਵਾਲਿਆਂ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਉਨ੍ਹਾਂ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਫਲਸਫ਼ੇ ਉਪਰ ਚਾਨਣਾ ਪਾਇਆ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਮਨੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਗੁਰਿਆਈ ਦਿਵਸ ਮਨਾਉਣਾ ਤਾਂ ਹੀ ਸਫ਼ਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੀਰਤਨੀਏ ਭਾਈ ਗੁਰਦੇਵ ਸਿੰਘ ਦੇ ਜੱਥੇ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਤਰਲੋਚਨ ਸਿੰਘ ਸਾਂਬਰ, ਰਜਿੰਦਰ ਸਿੰਘ ਮਕੱੜ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ ਅਤੇ ਡਾ. ਮਨਰੂਪ ਕੌਰ ਬਾਣੀ ਵੀ ਹਾਜ਼ਰ ਸਨ।