ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ
ਇੱਥੇ ਜਤਿੰਦਰਾ ਗਰੀਨਫੀਲਡ ਸਕੂਲ ਵਿੱਚ ਅੱਜ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਸਹਿਜ ਪਾਠ ਨਾਲ ਹੋਈ। ਹਫ਼ਤਾ ਭਰ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ...
ਇੱਥੇ ਜਤਿੰਦਰਾ ਗਰੀਨਫੀਲਡ ਸਕੂਲ ਵਿੱਚ ਅੱਜ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਸਹਿਜ ਪਾਠ ਨਾਲ ਹੋਈ। ਹਫ਼ਤਾ ਭਰ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਧਾਰਮਿਕ ਮੁਕਾਬਲੇ ਕਰਵਾਏ ਗਏ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਖੀ ਸੁਣਾਉਣ, ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਵਿੱਚ ਮੈਨੇਜਮੈਂਟ, ਸਟਾਫ਼, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੇ ਹਾਜ਼ਰੀ ਭਰੀ।
ਵਿਦਿਆਰਥੀਆਂ ਨੇ ਗੁਰੂ ਤੇਗ਼ ਬਹਾਦਰ ਦੇ ਸਲੋਕਾਂ ਦਾ ਉਚਾਰਨ ਕੀਤਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵਿਦਿਆਰਥੀਆਂ ਨੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਬਾਰੇ ਕਵਿਤਾਵਾਂ, ਕਵੀਸ਼ਰੀ ਅਤੇ ਵਾਰਾਂ ਪੇਸ਼ ਕੀਤੀਆਂ। ਕਥਾ ਵਾਚਕ ਭਾਈ ਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕੀਤਾ। ਡਾ. ਐੱਚ ਐੱਸ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ ਅਤੇ ਪ੍ਰਿੰਸੀਪਲ ਚੰਦਰਸ਼ੇਖਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਰਾਹ ’ਤੇ ਚੱਲਣ ਦੀ ਪ੍ਰੇਰਿਤ ਕੀਤਾ।

