ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
ਨਿਰਮਲ ਡੇਰਾ ਹੰਸਾਲੀ ਵਿੱਚ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ...
ਨਿਰਮਲ ਡੇਰਾ ਹੰਸਾਲੀ ਵਿੱਚ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ, ਜਪੁਜੀ ਸਾਹਿਬ, ਸ੍ਰੀ ਦਸਮ ਗ੍ਰੰਥ ਸਾਹਿਬ ਅਤੇ ਜਾਪ ਸਾਹਿਬ ਦੀ ਬਾਣੀ ਦੇ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਆਰਤੀ-ਆਰਤਾ ਦੇ ਪਾਠ ਦੀ ਅਰਦਾਸ ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸ੍ਰੀ ਹਜ਼ੂਰ ਸਾਹਿਬ ਤੋਂ ਪਹੁੰਚੇ ਰਾਗੀ ਜਥੇ ਨੇ ਸ਼ਬਦ ਕੀਰਤਨ ਕੀਤਾ। ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਗੁਰੂ ਸਾਹਿਬ ਦੇ ਲਸਾਨੀ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਗੁਰਮੁਖ ਸਿੰਘ ਬੱਚੀ, ਕੰਵਰਬੀਰ ਸਿੰਘ ਰਾਏ, ਗੁਰਤੇਜ ਸਿੰਘ ਤੇਜੀ, ਤੇਜੀ ਅੰਬਾਲਾ, ਦਲਵੀਰ ਸਿੰਘ ਲਖਮੀਪੁਰ ਝੱਲੀਆਂ, ਹਰਦੇਵ ਸਿੰਘ, ਰਜਿੰਦਰ ਸਿੰਘ ਗਰੇਵਾਲ, ਹਰੀ ਸਿੰਘ, ਸੁਰਿੰਦਰ ਸਿੰਘ ਰੰਧਾਵਾ, ਮੋਹਨ ਸਿੰਘ, ਮਹਿੰਦਰ ਸਿੰਘ, ਪਿਆਰਾ ਸਿੰਘ, ਮੋਹਨ ਸਿੰਘ ਖੇੜਾ, ਅਵਤਾਰ ਸਿੰਘ, ਗੁਰਨਾਮ ਸਿੰਘ ਅਤੇ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।

