ਬਾਬੇ ਨਾਨਕ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂਘਰਾਂ ਵਿੱਚ ਕਰਵਾਏ ਗਏ ਸਮਾਗਮਾਂ ’ਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕਰਵਾਏ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਆਨੰਦ ਸਿੰਘ, ਭਾਈ ਸਾਹਿਬ ਸਿੰਘ ਤੋਂ ਇਲਾਵਾ ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਮੁਕਤਸਰ ਸਾਹਿਬ, ਭਾਈ ਨੌਨਿਹਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗ੍ਹੜ ਸਾਹਿਬ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ। ਗੁਰਦੁਆਰਾ ਚਰਨ ਛੋਹ ਸਾਹਿਬ ਪਾਤਸ਼ਾਹੀ ਛੇਵੀਂ ਪੰਜਾਬ ਮਾਤਾ ਨਗਰ ਜਵੱਦੀ ਵਿੱਚ ਕਰਵਾਏ ਸਮਾਗਮ ਦੌਰਾਨ ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ ਨੇ ਕਥਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ, ‘ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦਾ ਮਨੋਰਥ ਤਦ ਹੀ ਪੂਰਾ ਹੋ ਸਕਦਾ ਹੈ ਜੇ ਅਸੀਂ ਉਨ੍ਹਾਂ ਦੇ ਦੱਸੇ ਰਸਤੇ ’ਤੇ ਚੱਲ ਕੇ ਮਨੁੱਖਤਾ ਦਾ ਭਲਾ ਕਰੀਏ।’ ਇਸ ਤੋਂ ਪਹਿਲਾਂ ਹੈੱਡ ਗ੍ਰੰਥੀ ਰਾਜਪਾਲ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਮਨਮੋਹਨ ਕੌਰ, ਬਲਵਿੰਦਰ ਕੌਰ, ਬਲਵਿੰਦਰ ਕੌਰ ਖਾਲਸਾ, ਰਣਜੀਤ ਕੌਰ, ਤਨਵੀਰ ਕੌਰ, ਰਣਜੀਤ ਕੌਰ ਅਤੇ ਮਨਮੀਤ ਕੌਰ ਨੇ ਗੁਰਬਾਣੀ ਕੀਰਤਨ ਕੀਤਾ। ਮੁੱਖ ਸੇਵਾਦਾਰ ਸਤਵਿੰਦਰ ਸਿੰਘ ਜਵੱਦੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸੰਤ ਰਜਨੀਸ਼ ਸਿੰਘ ਨੱਥੂਮਾਜਰਾ ਦਾ ਸਨਮਾਨ ਵੀ ਕੀਤਾ। ਇਸ ਮੌਕੇ ਜਸਵੀਰ ਕੌਰ, ਪਰਮਜੀਤ ਕੌਰ, ਮਹਿਕ ਕੌਰ, ਅਮਰਿੰਦਰ ਸਿੰਘ ਐੱਮ ਪੀ ਜਵੱਦੀ , ਅਮਰਜੀਤ ਕੌਰ ਅਤੇ ਨਿਰਮਲ ਸਿੰਘ ਧੁੰਦੂ ਵੀ ਹਾਜ਼ਰ ਸਨ। ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ, ਬੀਬੀ ਪਰਮਿੰਦਰ ਕੌਰ ਖਾਲਸਾ ਅਤੇ ਭਾਈ ਕਰਮਜੀਤ ਸਿੰਘ ਨੇ ਕੀਰਤਨ ਕੀਤਾ। ਗੁਰਦਆਰਾ ਗੁਰੂ ਤੇਗ ਬਹਾਦਰ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਵਿੱਚ ਇਸਤਰੀ ਸਤਿਸੰਗ ਸਭਾ, ਭਾਈ ਕੁਲਦੀਪ ਸਿੰਘ, ਭਾਈ ਪਰਮਿੰਦਰ ਸਿੰਘ ਖਾਲਸਾ, ਭਾਈ ਅਵਤਾਰ ਸਿੰਘ, ਭਾਈ ਗੁਰਜੀਤ ਸਿੰਘ ਅਤੇ ਭਾਈ ਨਛੱਤਰ ਸਿੰਘ ਲੀਲਾਂ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰ ਸ਼ਬਦ ਨਾਲ ਜੋੜਿਆ। ਪ੍ਰਧਾਨ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤ ਨੂੰ ਵਧਾਈ ਦਿੱਤੀ।
